ਚੰਨੀ ਸਰਕਾਰ ਦਾ ਵੱਡਾ ਫੈਸਲਾ
ਸਰਪੰਚਾਂ ਅਤੇ ਮਿਉਂਸੀਪਲ ਕਾਉਂਸਲਰਾਂ ਦੇ ਬਣਨਗੇ ਪੰਜਾਬ ਸਿਵਲ ਸਕੱਤਰੇਤ ਵਿੱਚ ਆਉਣ-ਜਾਣ ਲਈ ਸ਼ਨਾਖ਼ਤੀ ਕਾਰਡ
ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ ,ਕਿ ਪਿੰਡਾਂ ਦੇ ਸਰਪੰਚਾਂ ਅਤੇ ਮਿਉਂਸੀਪਲ ਕਾਊਂਸਲਰਾਂ ਦੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਉਣ-ਜਾਣ ਲਈ ਸ਼ਨਾਖ਼ਤੀ ਕਾਰਡ ਬਣਾਏ ਜਾਣਗੇ। ਇਹ ਕਾਰਡ ਡੀ.ਸੀ ਅਤੇ ਐਸਡੀਐਮ ਦਫ਼ਤਰਾਂ ਤੋਂ ਬਣਵਾਏ ਜਾ ਸਕਣਗੇ। ਜਿਹਨਾਂ ਨਾਲ ਚੰਡੀਗੜ੍ਹ ਸਥਿਤ ਹੋਰ ਸਰਕਾਰੀ ਦਫ਼ਤਰਾਂ ਤੋਂ ਇਲਵਾ ਸਿਵਲ ਸਕੱਤਰੇਤ ਵਿਖੇ ਵੀ ਜਾਇਆ ਜਾ ਸਕੇਗਾ।
ਦੱਸ ਦੱਈਏ ਕਿ ਪਿਛਲੇ ਲਗਭਗ ਦੋ ਸਾਲਾਂ ਤੋਂ ਕੋਰੋਨਾ ਮਹਾਂਮਾਰੀ ਕਾਰਨ ਸਿਵਲ ਸਕੱਤਰੇਤ ਵਿਖੇ ਆਮ ਲੋਕਾਂ ਦਾ ਆਉਣਾ-ਜਾਣਾ ਬੰਦ ਹੈ, ਸਿਰਫ ਸਕੱਤਰੇਤ ਵਿਖੇ ਕੰਮ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਹੀ ਉਥੇ ਆ ਸਕਦੇ ਹਨ। ਪੰਜਾਬ ਸਰਕਾਰ ਦੇ ਅੱਜ ਕੀਤੇ ਫੈਸਲੇ ਨਾਲ ਸਿਵਲ ਸਕੱਤਰੇਤ ਵਿਖੇ ਆਮ ਲੋਕਾਂ ਦੀ ਆਵਾਜਾਈ ਫਿਰ ਤੋਂ ਸ਼ੁਰੂ ਹੋਵੇਗੀ ਅਤੇ ਉਹਨਾਂ ਨੂੰ ਆਪਣੇ ਕੰਮ ਕਰਵਾਉਣ ਲਈ ਵਿੱਚ ਕੋਈ ਪਰੇਸ਼ਾਨੀ ਨਹੀਂ ਹੋਵੇਗੀ।
ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਹੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਦਫਤਰਾਂ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫਤਰੀ ਸਮੇਂ ਦੌਰਾਨ ਪੂਰੇ ਸਮੇਂ ਹਾਜ਼ਰ ਰਹਿਣ ਦੇ ਹੁਕਮ ਵੀ ਜਾਰੀ ਕੀਤੇ ਸਨ।























