ਮੈਂ ਨਰਮ ਜ਼ਰੂਰ ਹਾਂ ਪਰ ਕੁਤਾਹੀ ਕਰਨ ਵਾਲਿਆਂ ਲਈ ਸਖ਼ਤ ਵੀ ਹਾਂ-ਮੁੱਖ ਮੰਤਰੀ ਚੰਨੀ
ਮੁੱਖ ਮੰਤਰੀ ਨੇ ਪ੍ਰਬੰਧਕੀ ਸਕੱਤਰਾਂ ਦੀ ਲਾਈ ਕਲਾਸ ਤੇ ਹੋਰ ਕੀ ਕੀਤੀਆਂ ਹਿਦਾਇਤਾਂ ,ਪੜ੍ਹ ਲਓ

ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ)ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰਬੰਧਕੀ ਸਕੱਤਰਾਂ ਨਾਲ ਵੀ ਮੁਲਾਕਾਤ ਕੀਤੀ। ਜਿਸ ਵਿੱਚ ਉਹਨਾਂ ਨੇ ਸਕੱਤਰਾਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਮੈਂ ਨਰਮ ਜ਼ਰੂਰ ਹਾਂ ਪਰ ਕੁਤਾਹੀ ਕਰਨ ਵਾਲਿਆਂ ਲਈ ਸਖ਼ਤ ਵੀ ਹਾਂ। ਉਹਨਾਂ ਨੇ ਹੋਰ ਹਿਦਾਇਤਾਂ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾ ਨੂੰ ਕਿਸੇ ਵੀ ਕੀਮਤ ਤੇ ਅਣਗੌਲਿਆ ਨਹੀਂ ਜਾਵੇਗਾ, ਆਮ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣੇ ਚਾਹੀਦੇ ਹਨ, ਕਿਸੇ ਨਾਲ ਵੀ ਜਾਤਪਾਤ ਦਾ ਵਿਤਕਰਾ ਨਹੀਂ ਹੋਣਾ ਚਾਹੀਦਾ ਅਤੇ ਸਭ ਨੂੰ ਨਿਆਂ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਹਰੇਕ ਵਿਭਾਗ ਨੂੰ 100 ਦਿਨਾਂ ਦਾ ਰੋਡਮੈਪ ਤਿਆਰ ਕਰਕੇ ਮੁੱਖ ਸਕੱਤਰ ਨੂੰ ਭੇਜਣ ਲਈ ਵੀ ਕਿਹਾ ਹੈ। ਉਹਨਾਂ ਨੇ ਕਿਹਾ ਕਿ ਬੇਸ਼ੱਕ ਸਰਕਾਰ ਕੋਲ ਚਾਰ ਮਹੀਨੇ ਦਾ ਹੀ ਸਮਾਂ ਹੈ ਪਰ ਉਹ ਇਹ ਸਮਾਂ ਪੂਰੀ ਤਨਦੇਹੀ ਨਾਲ ਕੰਮ ਕਰਕੇ ਲੋਕਾਂ ਦੀ ਸੇਵਾ ਦਾ ਫਰਜ਼ ਨਿਭਾਉਣਗੇ।






















