ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ-ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ) 18 ਜੁਲਾਈ ਨੂੰ ਪੰਜਾਬ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਹਾਈਕਮਾਨ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਉਹਨਾਂ ਨੇ ਆਪਣੇ ਅਸਤੀਫੇ ਵਿੱਚ ਕਿਹਾ ਹੈ ਕਿ ਆਦਮੀ ਦਾ ਪਤਨ ਓਦੋਂ ਸ਼ੁਰੂ ਹੁੰਦਾ ਹੈ ਜਦੋਂ ਉਹ ਸਮਝੌਤਾ ਕਰਦਾ ਹੈ। ਉਹਨਾਂ ਇਹ ਵੀ ਕਿਹਾ ਕਿ ਉਹ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਭਵਿੱਖ ਵਿੱਚ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਰਹਿਣਗੇ।























