ਮੁੱਖ ਮੰਤਰੀ ਨੇ ਸੱਦੀ ਪ੍ਰੈੱਸ ਕਾਨਫਰੰਸ
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਛਿੜੇ ਕਲੇਸ਼ ਬਾਰੇ ਕਰ ਸਕਦੇ ਹਨ ਖੁਲਾਸੇ
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਅਹਿਮ ਫੈਸਲਿਆਂ ਬਾਰੇ ਵੀ ਦੇਣਗੇ ਜਾਣਕਾਰੀ

ਚੰਡੀਗੜ੍ਹ,29 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਦੀ ਮੀਟਿੰਗ ਸੱਦੀ ਹੈ ,ਜੋ ਕਿ ਫਿਲਹਾਲ ਜਾਰੀ ਹੈ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਪ੍ਰੈੱਸ ਕਾਨਫਰੰਸ ਵਿੱਚ ਮੁੱਖ ਮੰਤਰੀ ਕੱਲ੍ਹ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਛਿੜੇ ਕਲੇਸ਼ ਬਾਰੇ ਚਰਚਾ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਬਨਿਟ ਦੀ ਮੀਟਿੰਗ ਵਿੱਚ ਲਏ ਜਾਣ ਵਾਲੇ ਅਹਿਮ ਫੈਸਲਿਆਂ ਬਾਰੇ ਵੀ ਜਾਣਕਾਰ ਦੇਣਗੇ। ਦੱਸ ਦਈਏ ਕਿ ਪਹਿਲਾਂ ਕੈਬਨਿਟ ਦੀ ਮੀਟਿੰਗ 1 ਅਕਤੂਬਰ ਨੂੰ ਹੋਣੀ ਸੀ ਪਰ,ਕੱਲ੍ਹ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ,ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਅਤੇ ਖਜ਼ਾਨਚੀ ਨੇ ਵੀ ਅਸਤੀਫਾ ਦੇ ਦਿੱਤਾ ਸੀ। ਇਸ ਸਭ ਦੇ ਨਾਲ ਹੀ ਕੱਲ੍ਹ ਹੀ ਰਜ਼ੀਆ ਸੁਲਤਾਨਾ ਨੇ ਵੀ ਸਿੱਧੂ ਦੀ ਹਿਮਾਇਤ ਵਿੱਚ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਛਿੜੇ ਕਲੇਸ਼ ਕਾਰਨ ਮੁੱਖ ਮੰਤਰੀ ਨੇ ਹੰਗਾਮੀ ਤੌਰ ਤੇ ਕੈਬਨਟਿ ਦੀ ਮੀਟਿੰਗ ਸੱਦ ਲਈ ਸੀ।






















