ਪੰਜਾਬ ਮੰਤਰੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਖਤਮ
ਮੁੱਖ ਮੰਤਰੀ ਥੋੜ੍ਹੀ ਦੇਰ ਵਿੱਚ ਕਰਨਗੇ ਪ੍ਰੈੱਸ ਕਾਨਫਰੰਸ

ਚੰਡੀਗੜ੍ਹ,29 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਦੂਜੀ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਬਿਜਲੀ ਸਮਝੌਤਿਆਂ ਨੂੰ ਲੈ ਕੇ ਅਤੇ ਬਿਜਲੀ ਦੇ ਬਿਲਾਂ ਨੂੰ ਮਾਫ ਕਰਨ ਸੰਬੰਧੀ ਅਹਿਮ ਫੈਸਲਿਆਂ ਤੇ ਮੋਹਰ ਲਗਾਏ ਜਾਣ ਦੀ ਚਰਚਾ ਸੀ। ਥੋੜ੍ਹੀ ਦੇਰ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਪ੍ਰੈੱਸ ਕਾਨਫਰੰਸ ਕਰਕੇ ਇਸ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦੇਣਗੇ।






















