ਅਮਿਤ ਸ਼ਾਹ ਦੀ ਰਿਹਾਇਸ਼ ਤੋਂ ਬਾਹਰ ਨਿਕਲੇ ਕੈਪਟਨ ਅਮਰਿੰਦਰ ਸਿੰਘ
ਕਰੀਬ 50 ਮਿੰਟ ਤੱਕ ਚੱਲੀ ਮੀਟਿੰਗ

ਚੰਡੀਗੜ੍ਹ, 29ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਤੇ ਪੁੱਜੇ ਸਨ, ਮੀਟਿੰਗ ਕਰਨ ਤੋਂ ਬਾਅਦ ਬਾਹਰ ਆਏ। ਉਹਨਾਂ ਦੀ ਇਹ ਮੀਟਿੰਗ ਕਰੀਬ 50 ਮਿੰਟ ਤੱਕ ਚੱਲੀ।

ਦੱਸ ਦੱਈਏ ਕਿ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਦਿੱਲੀ ਪਹੁੰਚੇ ਸਨ ਅਤੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ, ਕਿ ਉਹ ਤਾਂ ਆਪਣੇ ਨਿੱਜੀ ਦੌਰੇ ਤੇ ਦਿੱਲੀ ਆਏ ਹਨ। ਇਹ ਕੋਈ ਸਿਆਸੀ ਦੌਰਾ ਨਹੀਂ ਹੈ। ਉਹ ਸਿਰਫ ਕਪੂਰਥਲਾ ਹਾਊਸ ਤੋਂ ਆਪਣਾ ਸਾਮਾਨ ਸਮੇਟਣ ਲਈ ਆਏ ਹਨ।






















