ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦਾ ਟਵੀਟ
ਕਪਿਲ ਸਿੱਬਲ ਦੇ ਬਿਆਨ ਦੀ ਕੀਤੀ ਹਮਾਇਤ
ਚੰਡੀਗੜ੍ਹ, 29ਸਤੰਬਰ(ਵਿਸ਼ਵ ਵਾਰਤਾ)- ਥੋੜ੍ਹੀ ਦੇਰ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਕੇ ਉਹਨਾਂ ਦੀ ਰਿਹਾਇਸ ਤੋਂ ਨਿਕਲੇ ਹਨ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਸੀਨੀਅਰ ਕਾਂਗਰਸੀ ਆਗੂ ਕਪਿਲ ਸਿਬਲ ਦੁਆਰਾ ਅੱਜ ਦੁਪਹਿਰੇ ਦਿੱਤੇ ਬਿਆਨ ਦੀ ਵੀਡੀਓ ਸ਼ੇਅਰ ਕਰਦਿਆਂ ਕਿਹਾ, ਕਿ “ਕੈਪਟਨ ਅਮਰਿੰਦਰ ਸਿੰਘ ਵੀ ਬਿਲਕੁਲ ਇਹੀ ਮੁੱਦਾ ਉਠਾਉਂਦੇ ਰਹੇ ਹਨ”। ਦੱਸ ਦੱਈਏ ਕਿ ਅੱਜ ਦੁਪਹਿਰੇ ਕਪਿਲ ਸਿਬਲ ਨੇ ਇਹ ਬਿਆਨ ਦਿੱਤਾ ਸੀ, ਕਿ ਸਰਹੱਦੀ ਸੂਬੇ ਪੰਜਾਬ ਵਿੱਚ ਸਿਆਸੀ ਅਸਥਿਰਤਾ ਦਾ ਫਾਇਦਾ ਪਾਕਿਸਤਾਨ ਦੀ ਆਈਐਸਆਈ ਨੂੰ ਹੋ ਰਿਹਾ ਹੈ ਅਤੇ ਇਹ ਪੂਰੇ ਦੇਸ਼ ਲਈ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ।























