ਬੱਸ ਚ ਸਫਰ ਕਰਦੇ ਦਿਖੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ
ਸਵਾਰੀਆਂ ਨਾਲ ਕੀਤੀ ਗੱਲਬਾਤ, ਸੁਣੀਆਂ ਸਮੱਸਿਆਵਾਂ

ਚੰਡੀਗੜ੍ਹ, 30ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਰਾਜਪੁਰੇ ਤੋਂ ਪਟਿਆਲਾ ਦਾ ਸਫਰ ਸਰਕਾਰੀ ਬੱਸ ਵਿੱਚ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਉਹਨਾਂ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਦਿੱਤੀ, ਉਹਨਾਂ ਨੇ ਕਿਹਾ ਕਿ ਮੈਂ ਸਰਕਾਰੀ ਬੱਸ ਵਿੱਚ ਸਫਰ ਇਸ ਲਈ ਕੀਤਾ ਤਾਂ ਕਿ ਲੋਕਾਂ ਨੂੰ ਬੱਸਾਂ ਵਿੱਚ ਆਉਂਦੀਆਂ ਮੁਸ਼ਕਿਲਾਂ ਜਾਣ ਸਕਾਂ।























