ਦਿੱਲੀ ਦੌਰੇ ਤੋਂ ਵਾਪਸ ਪਰਤੇ ਕੈਪਟਨ ਅਮਰਿੰਦਰ ਸਿੰਘ
ਪੱਤਰਕਾਰਾਂ ਨਾਲ ਕੀਤੀ ਗੱਲਬਾਤ
ਕੈਪਟਨ ਨੇ ਫਿਰ ਦੁਹਰਾਇਆ,ਕਾਂਗਰਸ ਵਿੱਚ ਨਹੀਂ ਰਹਾਂਗਾ ,ਭਾਰਤੀ ਜਨਤਾ ਪਾਰਟੀ ਵਿੱਚ ਨਹੀਂ ਜਾ ਰਿਹਾ
ਨਵਜੋਤ ਸਿੰਘ ਸਿੱਧੂ ਪੰਜਾਬ ਲਈ ਠੀਕ ਨਹੀਂ-ਕੈਪਟਨ
ਚੰਡੀਗੜ੍ਹ, 30ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਤਿੰਨ ਦਿਨਾਂ ਦਿੱਲੀ ਦੌਰੇ ਤੋਂ ਵਾਪਸ ਚੰਡੀਗੜ੍ਹ ਪਰਤ ਆਏ ਹਨ। ਉਹਨਾਂ ਨੇ ਇਥੇ ਪਹੁੰਚਿਆਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਨੇ ਫਿਰ ਇਹ ਗੱਲ ਦੁਹਰਾਈ ਕਿ ਉਹ ਕਾਂਗਰਸ ਪਾਰਟੀ ਵਿੱਚ ਨਹੀਂ ਰਹਿਣਗੇ ਤੇ ਨਾ ਹੀ ਭਾਰਤੀ ਜਨਤਾ ਪਾਰਟੀ ਵਿੱਚ ਜਾਣਗੇ।
ਇਕ ਸਵਾਲ ਦਾ ਜਵਾਬ ਦਿੰਦਿਆਂ ਉਹਨਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਲਈ ਠੀਕ ਨਹੀਂ ਹੈ, ਮੈਂ ਉਸਨੂੰ ਜਿੱਤਣ ਨਹੀਂ ਦੇਵਾਂਗਾ। ਉਹਨਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਬਦਲਣ ਦਾ ਕੰਮ ਮੁੱਖ ਮੰਤਰੀ ਦਾ ਹੁੰਦਾ ਹੈ, ਪ੍ਰਧਾਨ ਦਾ ਨਹੀਂ। ਇਸ ਸਮੇਂ ਉਹਨਾਂ ਦੇ ਨਾਲ ਉਹਨਾਂ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਤੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ , ਓਐਸਡੀ ਅੰਕਿਤ ਬਾਂਸਲ ਤੇ ਹੋਰ ਆਗੂ ਮੌਜੂਦ ਸਨ।























