ਰੰਗ ਲਿਆਈ ਚੰਨੀ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮਿਲਣੀ
ਕੇਂਦਰ ਸਰਕਾਰ ਨੇ ਬਦਲਿਆ ਆਪਣਾ ਫੈਸਲਾ
ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖ਼ਰੀਦ
ਚੰਡੀਗੜ੍ਹ, 2ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਰੰਗ ਲਿਆਈ ਹੈ।
ਦੱਸ ਦੱਈਏ ਕਿ ਕੇਂਦਰ ਸਰਕਾਰ ਵਲੋਂ ਪਹਿਲਾ ਝੋਨੇ ਦੀ ਖਰੀਦ 11 ਦਿਨ ਲਈ ਅੱਗੇ ਪਾ ਦਿੱਤੀ ਗਈ ਸੀ, ਜੋ ਕਿ 11 ਅਕਤੂਬਰ ਤੋਂ ਸ਼ੁਰੂ ਹੋਣੀ ਸੀ। ਮੁੱਖ ਮੰਤਰੀ ਚੰਨੀ ਨੇ ਕੇਂਦਰ ਵੱਲੋਂ ਨੋਟਿਸ ਆਉਣ ਤੋਂ ਬਾਅਦ ਤੁਰੰਤ ਇਸ ਮਾਮਲੇ ਤੇ ਵਿਚਾਰ ਲਈ ਅਗਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਗਏ ਅਤੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਦੇ ਵਿਚਾਰ ਤੋਂ ਬਾਅਦ ਹੁਣ ਕੱਲ੍ਹ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ।ਕੇਂਦਰ ਸਰਕਾਰ ਨੇ ਆਪਣਾ ਫੈਸਲਾ ਬਦਲਦੇ ਹੋਏ ਝੋਨੇ ਖਰੀਦ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ।
ਦੱਸ ਦੱਈਏ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਨੂੰ ਅੱਗੇ ਪਾਉਣ ਤੋਂ ਬਾਅਦ ਕਿਸਾਨਾਂ ਵਿੱਚ ਫੈਲੀ ਨਾਰਜ਼ਗੀ ਨੂੰ ਦੇਖਦੇ ਹੋਏ ਅੱਜ ਹਰਿਆਣਾ ਦੇ ਮੁੱਖ ਮੰਤਰੀ ਨੇ ਵੀ ਕੇਂਦਰੀ ਫੂਡ ਸਪਲਾਈ ਰਾਜ ਮੰਤਰੀ ਅਸ਼ਵਿਨੀ ਚੌਬੇ ਨਾਲ ਮੁਲਾਕਾਤ ਕੀਤੀ ਸੀ।























