ਮੋਰਿੰਡਾ ’ਚ ਚੰਨੀ ਨੇ ਕੀਤੇ ਵੱਡੇ ਐਲਾਨ
ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਦਿੱਤੀ ਵੱਡੀ ਸੌਗਾਤ
ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੀ ਕਰਮ ਭੂਮੀ ਮੋਰਿੰਡਾ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਉਹਨਾਂ ਵੱਲੋਂ ਖੇਤ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
ਚਰਨਜੀਤ ਸਿੰਘ ਚੰਨੀ ਵੱਲੋਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਬਜ਼ੇ ਵਾਲੀ ਜ਼ਮੀਨ ਦਾ ਮਾਲਕਾਨਾ ਹੱਕ ਵੀ ਦਿੱਤਾ ਜਾਵੇਗਾ। ਲਾਲ ਲਕੀਰ ਦੀ ਹੱਦ ਅੰਦਰ ਜਿਹੜੇ ਮਕਾਨ ਆਉਂਦੇ ਹਨ ਉਨ੍ਹਾਂ ਦੀ ਰਜਿਸਟਰੀ ਦਾ ਕੰਮ ਵੀ ਅੱਜ ਤੋਂ ਸ਼ੁਰੂ ਹੋ ਜਾਵੇਗਾ। ਇਹ ਸ਼ੁਰੂਆਤ ਚਮਕੌਰ ਸਾਹਿਬ ਤੋਂ ਹੋਵੇਗੀ। ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਪੂਰੇ ਪੰਜਾਬ ਦੇ ਪਿੰਡਾਂ ਵਿਚ ਇਹ ਯੋਜਨਾ ਲਾਗੂ ਕੀਤੀ ਜਾਵੇਗੀ। ਇਸ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਚਮਕੌਰ ਸਾਹਿਬ ਦੀ ਜਨਤਾ ਨੇ ਮੈਨੂੰ ਵਿਧਾਇਕ ਬਣਾਇਆ ਤੇ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚਿਆ ਹੈ।























