ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਰਾਜ ਭਵਨ
ਉਪ ਮੁੱਖ ਮੰਤਰੀ ਓਪੀ ਸੋਨੀ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਕਰਨਗੇ ਰਾਜਪਾਲ ਨਾਲ ਮੁਲਾਕਾਤ
ਅਹਿਮ ਮਸਲਿਆਂ ਤੇ ਹੋਣਗੀਆਂ ਵਿਚਾਰਾਂ

ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜ ਭਵਨ ਚੰਡੀਗੜ੍ਹ ਵਿਖੇ ਪਹੁੰਚੇ ਹਨ। ਜਿਥੇ ਉਹ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਉਹਨਾਂ ਦੇ ਨਾਲ ਉਪ ਮੁੱਖ ਮੰਤਰੀ ਓ.ਪੀ ਸੋਨੀ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਬੈਠਕ ਵਿੱਚ ਮੌਜੂਦ ਰਹਿਣਗੇ। ਇਸ ਮੀਟਿੰਗ ਵਿੱਚ ਕਈ ਅਹਿਮ ਮਸਲਿਆਂ ਤੇ ਚਰਚਾ ਹੋਵੇਗੀ।






















