ਲਖੀਮਪੁਰ ਕਾਂਡ ਖਿਲਾਫ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ
ਰਾਜ ਭਵਨ ਵੱਲ ਵਧਣ ਦੀ ਕੋਸ਼ਿਸ਼ ਕਰਦੇ ‘ਆਪ’ ਵਰਕਰਾਂ ਤੇ ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
‘ਆਪ’ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਆਮ ਆਦਮੀ ਪਾਰਟੀ ਵਰਕਰਾਂ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਐਮਐਲਏ ਹੋਸਟਲ ਦੇ ਬਾਹਰ ਲਖੀਮਪੁਰ ਕਾਂਡ ਦੇ ਖਿਲਾਫ ਪ੍ਰਦਰਸ਼ਨ ਕੀਤਾ । ਇੱਥੋਂ ਪਾਰਟੀ ਵਰਕਰਾਂ ਨੇ ਰਾਜ ਭਵਨ ਵੱਲ ਨੂੰ ਵਧਣਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਗੌਰਤਲਬ ਹੈ ਕਿ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾਵਾਂ ,ਅਮਨ ਅਰੋੜਾ,ਜਰਨੈਲ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।






















