ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਡਾ ਐਲਾਨ
ਲਖੀਮਪੁਰ ਹਿੰਸਾ ਵਿੱਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਹੋਈ ਹਿੰਸਾ ਦੌਰਾਨ ਮਾਰੇ ਗਏ 4 ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਵੇਗੀ।






















