ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ
ਚੰਡੀਗੜ੍ਹ, 7ਅਕਤੂਬਰ(ਵਿਸ਼ਵ ਵਾਰਤਾ)-ਦੇਸ਼ ‘ਚ ਮੋਦੀ ਸਰਕਾਰ ਲਗਾਤਾਰ ਤੇਲ ਦੀਆਂ ਕੀਮਤਾਂ ਨੂੰ ਅਸਮਾਨ’ ਤੇ ਲੈ ਕੇ ਜਾ ਰਹੀ ਹੈ, ਜਿਸ ਕਾਰਨ ਆਮ ਆਦਮੀ ਦੀ ਕਮਰ ਟੁੱਟ ਗਈ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ ਵਿੱਚ 35 ਤੋਂ 38 ਪੈਸੇ ਦਾ ਵਾਧਾ ਹੋਇਆ ਹੈ, ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ 26 ਤੋਂ 30 ਪੈਸੇ ਦਾ ਵਾਧਾ ਹੋਇਆ ਹੈ।























