ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਹੋਣ ਵਾਲੀ ਪ੍ਰੀਖਿਆ ਦੀ ਮਿਤੀ ਇਕ ਵਾਰ ਫਿਰ ਬਦਲੀ
ਦੇਖੋ, ਹੁਣ ਕਦੋਂ ਹੋਵੇਗੀ ਇਹ ਪ੍ਰੀਖਿਆ
ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ)-ਸਿੱਖਿਆ ਵਿਭਾਗ ਵੱਲੋਂ ਕੱਢੀਆਂ ਗਈਆਂ 6635 ਈਟੀਟੀ ਕਾਡਰ ਦੀਆਂ ਅਸਾਮੀਆਂ ਅਤੇ ਜੇਲ੍ਹ ਵਿਭਾਗ ਵਿੱਚ 22 ਅਸਾਮੀਆਂ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਦੀ ਮਿਤੀ ਇਕ ਵਾਰ ਫਿਰ ਬਦਲ ਦਿੱਤੀ ਗਈ ਹੈ। ਇਹ ਪ੍ਰੀਖਿਆ ਪਹਿਲਾਂ 17 ਅਕਤੂਬਰ 2021 ਨੂੰ ਹੋਣ ਵਾਲੀ ਸੀ,ਜਿਸ ਦੀ ਕੁਝ ਤਕਨੀਕੀ ਕਾਰਨਾਂ ਕਰਕੇ ਮਿਤੀ ਬਦਲ ਦਿੱਤੀ ਗਈ ਹੈ। ਹੁਣ ਇਨ੍ਹਾਂ ਅਸਾਮੀਆਂ ਵਾਸਤੇ ਲਿਖਤੀ ਪ੍ਰੀਖਿਆ 16 ਅਕਤੂਬਰ 2021 ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਲਈ ਜਾਵੇਗੀ। ਜਿਸ ਦੇ ਰੋਲ ਨੰਬਰ ਸਬੰਧੀ ਸੂਚਨਾ ਵਿਭਾਗ ਦੀ ਵੈਬਸਾਈਟ ਉਤੇ ਅਪਲੋਡ ਕੀਤੀ ਜਾਵੇਗੀ।
























