ਮੁੰਬਈ ਇੰਡੀਅਨਜ਼ ਜਿੱਤ ਕੇ ਵੀ ਪਲੇਅ-ਆਫ ਦੌੜ ਤੋਂ ਬਾਹਰ
ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ)-ਆਈਪੀਐਲ 2021 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 42 ਦੌੜਾਂ ਨਾਲ ਹਰਾਇਆ। ਮੁੰਬਈ ਨੇ 20 ਓਵਰਾਂ ਵਿੱਚ 235 ਦੌੜਾਂ ਬਣਾਈਆਂ। ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਗਏ ਈਸ਼ਾਨ ਕਿਸ਼ਨ ਨੇ 32 ਗੇਂਦਾਂ ਵਿੱਚ 84 ਅਤੇ ਸੂਰਯਕੁਮਾਰ ਨੇ 40 ਗੇਂਦਾਂ ਵਿੱਚ 82 ਦੌੜਾਂ ਬਣਾਈਆਂ। ਜਵਾਬ ਵਿੱਚ ਹੈਦਰਾਬਾਦ ਸਿਰਫ 193 ਦੌੜਾਂ ਹੀ ਬਣਾ ਸਕੀ। ਇਸ ਜਿੱਤ ਦੇ ਬਾਵਜੂਦ ਮੁੰਬਈ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ ਸੀ।























