ਯੂਥ ਕਾਂਗਰਸ ਦੇ ਵਰਕਰਾਂ ਨੇ ਕੀਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ
ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ,9 ਅਕਤੂੂਬਰ(ਵਿਸ਼ਵ ਵਾਰਤਾ)- ਲਖੀਮਪੁਰ ਹਿੰਸਾ ਦੇ ਮੁੱਖ ਦੋਸੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਅਤੇ ਮੰਤਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਦੇ ਬਾਹਰ ਯੂਥ ਕਾਂਗਰਸੀ ਵਰਕਰਾਂਂ ਨੇ ਜਬਰਦਸਤ ਪ੍ਰਦਰਸ਼ਨ ਕੀਤਾ । ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।






















