• Latest
  • Trending
ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਪੰਜਾਬ ਦੇ ਬੇਰੁਜ਼ਗਾਰਾਂ ਲਈ ਕੋਟਾ ਸੁਰੱਖਿਅਤ ਕਿਉਂ ਨਹੀਂ ਕਰਦੀ ਕਾਂਗਰਸ ਸਰਕਾਰ : ਭਗਵੰਤ ਮਾਨ

ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਪੰਜਾਬ ਦੇ ਬੇਰੁਜ਼ਗਾਰਾਂ ਲਈ ਕੋਟਾ ਸੁਰੱਖਿਅਤ ਕਿਉਂ ਨਹੀਂ ਕਰਦੀ ਕਾਂਗਰਸ ਸਰਕਾਰ : ਭਗਵੰਤ ਮਾਨ

5 years ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

23 minutes ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

23 minutes ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

25 minutes ago
ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

2 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

2 hours ago
ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

2 hours ago
ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

2 hours ago
ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

2 hours ago
ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

2 hours ago
ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

3 hours ago
Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਪੰਜਾਬ ਦੇ ਬੇਰੁਜ਼ਗਾਰਾਂ ਲਈ ਕੋਟਾ ਸੁਰੱਖਿਅਤ ਕਿਉਂ ਨਹੀਂ ਕਰਦੀ ਕਾਂਗਰਸ ਸਰਕਾਰ : ਭਗਵੰਤ ਮਾਨ

October 9, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਪੰਜਾਬ ਦੇ ਬੇਰੁਜ਼ਗਾਰਾਂ ਲਈ ਕੋਟਾ ਸੁਰੱਖਿਅਤ ਕਿਉਂ ਨਹੀਂ ਕਰਦੀ ਕਾਂਗਰਸ ਸਰਕਾਰ : ਭਗਵੰਤ ਮਾਨ

ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਪੰਜਾਬ ਦੇ ਬੇਰੁਜ਼ਗਾਰਾਂ ਲਈ ਕੋਟਾ ਸੁਰੱਖਿਅਤ ਕਿਉਂ ਨਹੀਂ ਕਰਦੀ ਕਾਂਗਰਸ ਸਰਕਾਰ : ਭਗਵੰਤ ਮਾਨ
—ਪੀ.ਐਸ.ਟੀ.ਸੀ.ਐਲ ਦੀਆਂ ਨੌਕਰੀਆਂ ਲਈ ਤਿਆਰ ਸੂਚੀ ’ਚ ਬਾਹਰਲੇ ਰਾਜਾਂ ਦੇ 71 ਫ਼ੀਸਦੀ ਤੱਕ ਉਮੀਦਵਾਰ ਕਾਬਜ਼
— ਕਿਹਾ, ਪੰਜਾਬ ਦੀ ਜਵਾਨੀ ਲਈ ਬਾਦਲਾਂ ਵਾਂਗ ਕਾਂਗਰਸ ਕੋਲ ਵੀ ਨਾ ਨੀਤੀ ਹੈ ਅਤੇ ਨਾ ਹੀ ਨੀਅਤ ਹੈ
—ਸੂਬਾ ਸਰਕਾਰ ਦੀ ਨਲਾਇਕੀ ਦੀ ਕੀਮਤ ਚੁਕਾਅ ਰਹੀ ਹੈ ਪੰਜਾਬ ਦੀ ਹੋਣਹਾਰ ਜਵਾਨੀ

ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ);-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ, ‘‘ਪਿੱਛਲੇ 30 ਸਾਲਾਂ ਤੋਂ ਪੰਜਾਬ ਦੀਆਂ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਖੇਤਰ ’ਚ  ਨੌਕਰੀਆਂ ਸੁਰੱਖਿਅਤ ਰੱਖਣ ਲਈ ਕੋਈ ਨੀਤੀ ਨਹੀਂ ਬਣਾਈ, ਜਿਸ ਕਾਰਨ ਪੰਜਾਬ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ’ਤੇ ਹੋਰਨਾਂ ਰਾਜਾਂ ਦੇ ਉਮੀਦਵਾਰ ਕਾਬਜ਼ ਹੋ ਜਾਂਦੇ ਹਨ।’’ ਉਨ੍ਹਾਂ ਕਿਹਾ ਕਿ ਪੀ.ਐਸ.ਟੀ.ਸੀ.ਐਲ. ਦੀਆਂ ਵੱਖ- ਵੱਖ ਆਸਾਮੀਆਂ ਲਈ ਮੈਰਿਟ ਸੂਚੀ ’ਚ 51 ਤੋਂ ਲੈ ਕੇ 71 ਫ਼ੀਸਦ ਤੱਕ ਹੋਰਨਾਂ ਰਾਜਾਂ ਦੇ ਉਮੀਦਵਾਰਾਂ ਦੇ ਨਾਂਅ ਆਉਣਾ ਇਸ ਦੀ ਤਾਜ਼ਾ ਮਿਸਾਲ ਹੈ।
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਖੁਲਾਸਾ ਕੀਤਾ ਕਿ ਪੰਜਾਬ ਸਟੇਟ ਟਰਾਂਸਮਿਸ਼ਨ (ਪੀ.ਐਸ.ਟੀ.ਸੀ.ਐਲ) ਉਰਫ਼ ਪੰਜਾਬ ਬਿਜਲੀ ਬੋਰਡ ਨੇ ਵੱਖ-ਵੱਖ ਤਰ੍ਹਾਂ ਅਹੁਦਿਆਂ ਦੀਆਂ ਭਰਤੀ ਪ੍ਰੀਕਿਰਿਆ ਸ਼ੁਰੂ ਕੀਤੀ ਹੋਈ ਹੈ ਅਤੇ ਇਨਾਂ ਨੌਕਰੀਆਂ ਲਈ ਤਿਆਰ ਸੂਚੀ ’ਚ ਹੋਰਨਾਂ ਰਾਜਾਂ ਦੇ ਉਮੀਦਵਾਰ 71 ਫ਼ੀਸਦੀ ਤੱਕ ਨੌਕਰੀਆਂ ਲੈਣ ਵਿੱਚ ਕਾਮਯਾਬ ਹੋ ਗਏ ਹਨ। ਮਾਨ ਨੇ ਦੱਸਿਆ, ‘‘ਪੀ.ਐਸ.ਟੀ.ਸੀ.ਐਲ. ਵੱਲੋਂ ਜਾਰੀ ਸੂਚੀ ਅਨੁਸਾਰ ਜਰਨਲ ਵਰਗ ਦੀਆਂ ਸਹਾਇਕ ਲਾਇਨਮੈਨਾਂ ਦੀਆਂ ਕੁੱਲ 95 ਆਸਾਮੀਆਂ ਵਿੱਚੋਂ 64 ਆਸਾਮੀਆਂ ’ਤੇ ਹੋਰਨਾਂ ਰਾਜਾਂ ਦੇ ਉਮੀਦਵਾਰ ਕਾਬਜ਼ ਹੋ ਗਏ ਹਨ, ਜੋ ਕਿ 67 ਫ਼ੀਸਦ ਹਿੱਸਾ ਬਣਦਾ ਹੈ। ਇਸੇ ਤਰ੍ਹਾਂ ਸਹਾਇਕ ਸਬ- ਸਟੇਸ਼ਨ ਅਟੈਡੈਂਟ ਦੀਆਂ 39 ਆਸਾਮੀਆਂ ਵਿੱਚੋਂ 28 ਆਸਾਮੀਆਂ ਹੋਰਨਾਂ ਰਾਜਾਂ ਦੇ ਉਮੀਦਵਾਰ ਲੈ ਗਏ, ਜੋ 71.70 ਫ਼ੀਸਦ ਹਿੱਸਾ ਬਣਦਾ ਹੈ। ਜੇ.ਈ ਸਬ ਸਟੇਸ਼ਨ ਦੀਆਂ 54 ਆਸਾਮੀਆਂ ਵਿੱਚੋਂ 28 ਆਸਾਮੀਆ ਭਾਵ 52 ਫ਼ੀਸਦ ਨੌਕਰੀਆਂ ਅਤੇ ਸਹਾਇਕ ਇੰਜ਼ੀਨੀਅਰ ਦੀਆਂ 11 ਆਸਾਮੀਆਂ ਵਿੱਚੋਂ 4 ਆਸਾਮੀਆਂ ਭਾਵ 36 ਫ਼ੀਸਦ ਨੌਕਰੀਆਂ ਹੋਰਨਾਂ ਰਾਜਾਂ ਦੇ ਉਮੀਦਾਵਰ ਲੈ ਗਏ।’’
ਮਾਨ ਨੇ ਕਿਹਾ ਨੇ ਟਿੱਪਣੀ ਕਰਦਿਆਂ ਕਿਹਾ, ‘‘ਕਾਂਗਰਸ ਪਾਰਟੀ ਨੇ ਵੋਟਾਂ ਲੈਣ ਲਈ ਘਰ- ਘਰ ਨੌਕਰੀਆਂ ਦੇਣ ਦਾ ਵਾਅਦਾ ਤਾਂ ਪੰਜਾਬੀਆਂ ਨਾਲ ਕੀਤਾ ਸੀ, ਪਰ ਉਹ ਵਾਅਦਾ ਹੋਰਨਾਂ ਸੂਬਿਆਂ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਪੂਰਾ ਕੀਤਾ ਜਾ ਰਿਹਾ ਹੈ। ਜਿਸ ਤੋਂ ਸਿੱੱਧ ਹੁੰਦਾ ਕਿ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਕਦੇ ਵੀ ਕਾਂਗਰਸੀਆਂ ਦੇ ਏਜੰਡੇ ’ਤੇ ਨਹੀਂ ਰਹੇ।’’ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਲੋਕ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਰਾਜਸਥਾਨ ਵਿੱਚ ਜ਼ਮੀਨ ਤੱਕ ਨਹੀਂ ਖ਼ਰੀਦ ਸਕਦੇ, ਪ੍ਰੰਤੂ ਪੰਜਾਬ ਅਤੇ ਪੰਜਾਬ ਦੇ ਨੌਜਵਾਨਾਂ ਦੇ ਹੱਕ ਮਾਰ ਕੇ ਦੂਜੇ ਰਾਜਾਂ ਦੇ ਵਸਨੀਕ ਇੱਥੇ ਖੇਤੀ ਯੋਗ ਜ਼ਮੀਨ ਵੀ ਖ਼ਰੀਦ ਸਕਦੇ ਹਨ ਅਤੇ ਨੌਕਰੀਆਂ ’ਤੇ ਕਬਜ਼ਾ ਵੀ ਕਰ ਸਕਦੇ ਹਨ। ਇਸ ਦੇ ਸਾਫ਼ ਅਰਥ ਇਹ ਨਿਕਲਦੇ ਹਨ ਕਿ ਪੰਜਾਬ ’ਚ ਹੁਣ ਤੱਕ ਬਾਰੀ ਬੰਨ ਕੇ ਰਾਜ ਕਰਦੀਆਂ ਆ ਰਹੀਆਂ ਹੁਣ ਤੱਕ ਦੀਆਂ ਕਾਂਗਰਸੀ ਅਤੇ ਬਾਦਲ ਦਲ ਸਰਕਾਰਾਂ ਸੁੱਤੀਆਂ ਪਈਆਂ ਹਨ? ਜੇਕਰ ਜਾਗਦੀਆਂ ਹੁੰਦੀਆਂ ਤਾਂ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ਵਿੱਚ ਪੰਜਾਬ ਦੇ ਨੌਜਨਾਵਾਂ ਲਈ ਰਾਖਵਾਂਕਰਨ ਲਾਗੂ ਕਰ ਦਿੱਤਾ ਗਿਆ ਹੁੰਦਾ। ਉਨ੍ਹਾਂ ਦੱਸਿਆ ਕਿ ਜਦੋਂ ਕਿ ਹੋਰਨਾਂ ਰਾਜਾਂ ਜਿਵੇਂ ਹਰਿਆਣਾ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਂਰਾਸ਼ਟਰ ਆਦਿ ਨੇ ਆਪਣੇ ਸੂਬੇ ਦੇ ਨੌਜਵਾਨਾਂ ਲਈ 80 ਫ਼ੀਸਦੀ ਤੱਕ ਨੌਕਰੀਆਂ ਦਾ ਕੋਟਾ ਸੁਰੱਖਿਅਤ (ਰਿਜ਼ਰਵ) ਕੀਤਾ ਹੋਇਆ ਹੈ।

ਮਾਨ ਨੇ ਕਿਹਾ ਕਿ ਕਾਂਗਰਸੀਆਂ ਅਤੇ ਬਾਦਲਾਂ ਦੇ ਏਜੰਡੇ ’ਤੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਕਦੇ ਏਜੰਡੇ ’ਤੇ ਹੀ ਨਹੀਂ ਰਹੇ, ਇਹ ਰਿਵਾਇਤੀ ਪਾਰਟੀਆਂ ਹੁਣ ਮਾਫ਼ੀਆ ਰਾਜ ਚਲਾਉਣ ਦੀਆਂ ਮਾਹਰ ਹੋ ਚੁੱਕੀਆਂ ਹਨ ਅਤੇ ਸੱਤਾ ਸੱਤਾਹੀਣ ਹੋਣ ’ਤੇ 75 : 25 ਦੇ ਅਨੁਪਾਤ ਨਾਲ ਰਲ਼ ਕੇ ਮਾਫ਼ੀਆ ਚਲਾਉਂਦੇ ਹਨ। ਨਤੀਜੇ ਵਜੋਂ ਪੰਜਾਬ ਦੇ ਹੋਣਹਾਰ ਅਤੇ ਸਮਰੱਥ ਘਰਾਂ ਦੇ ਬੱਚੇ ਵਿਦੇਸ਼ਾਂ ਨੂੰ ਭੱਜ ਰਹੇ ਹਨ, ਬਾਕੀ ਬਚਦਿਆਂ ’ਚੋਂ ਅੱਧੇ ਡਰੱਗ ਮਾਫੀਆ ਨੇ ਨਸ਼ੇ ਦੀ ਦਲਦਲ ’ਚ ਫਸਾ ਲਏ ਅਤੇ ਅੱਧੇ ਰੁਜ਼ਗਾਰ ਲਈ ਸਰਕਾਰਾਂ ਵਿਰੁੱਧ ਸੜਕਾਂ ’ਤੇ ਜੂਝਦੇ ਸਰਕਾਰੀ ਡਾਂਗਾਂ ਖਾਣ ਲਈ ਮਜ਼ਬੂਰ ਹਨ।
ਭਗਵੰਤ ਮਾਨ ਨੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਕਿ ਪੀ.ਐਸ.ਟੀ.ਸੀ.ਐਲ ਭਰਤੀ ਪ੍ਰੀਕਿਰਿਆ ’ਚ ਬਾਹਰਲੇ ਰਾਜਾਂ ਦੇ ਉਮੀਦਵਾਰਾਂ ਦੀ ਥਾਂ ਪੰਜਾਬ ਦੇ ਉਨ੍ਹਾਂ ਯੋਗ ਧੀਆਂ ਪੁੱਤਾਂ ਨੂੰ ਪਹਿਲ ਦੇ ਆਧਾਰ ’ਤੇ ਨੌਕਰੀ ਯਕੀਨੀ ਬਣਾਈ ਜਾਵੇ ਜੋ ਲੰਮੇ ਸਮੇਂ ਤੋਂ ਰੁਜ਼ਗਾਰ ਲਈ ਸੰਘਰਸ਼ ਦੌਰਾਨ ਸਰਕਾਰੀ ਡਾਂਗਾਂ ਖਾਂਦੇ ਆ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਵੱਲੋਂ ਸਾਲਾਂਬੱਧੀ ਸਰਕਾਰੀ ਨੌਕਰੀਆਂ ਨਾ ਕੱਢੇ ਜਾਣ ਕਾਰਨ ਹਰ ਰੋਜ਼ ਸੈਂਕੜੇ ਨੌਜਵਾਨ ਮੁੰਡੇ ਕੁੜੀਆਂ ਉਮਰ ਦੀ ਨਿਰਧਾਰਤ ਸੀਮਾ ਪਾਰ ਕਰ ਜਾਂਦੇ ਹਨ। ਮਾਨ ਨੇ ਨਵੀਆਂ ਸਰਕਾਰੀ ਨੌਕਰੀਆਂ ’ਚ ਉਮਰ ਦੀ ਉਪਰਲੀ ਸੀਮਾ ਸ਼ਰਤ ਹਟਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਠੇਕਾ ਅਤੇ ਆਊਟਸੋਰਸਿੰਗ ਭਰਤੀ ਦੀ ਥਾਂ ਰੈਗੂਲਰ ਭਰਤੀ ਹੀ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰਕਾਰ ਨੂੰ ਪ੍ਰਾਈਵੇਟ ਅਤੇ ਸਰਕਾਰੀ ਨੌਕਰੀਆਂ ’ਚ ਪੰਜਾਬ ਦੇ ਵਸਨੀਕਾਂ ਲਈ ਇੱਕ ਨਿਰਧਾਰਤ ਨੀਤੀ ਤਹਿਤ ਰਾਖਵਾਂ ਕੋਟਾ ਲਾਗੂ ਕਰਨਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

by Navjot
November 29, 2026
0

  ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।  

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

by Navjot
November 29, 2026
0

ਗੁਹਾਟੀ, 29 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਸਾਮ ਅਤੇ ਮੇਘਾਲਿਆ ਵਿੱਚ...

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

by Navjot
November 29, 2026
0

ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਸਰਕਾਰ ਦੇ ਵਾਤਾਵਰਣ ਵਿਭਾਗ ਅਨੁਸਾਰ, ਐਤਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ...

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

by Navjot
November 29, 2026
0

    ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹਲਕਾ ਦਾਖਾ ਦੇ ਪਿੰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

by Navjot
November 29, 2026
0

  ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।  

Most Popular

ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

by Navjot
4 weeks ago
0

  ਕੋਰਬਾ, 4 ਨਵੰਬਰ (ਵਿਸ਼ਵ ਵਾਰਤਾ) ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਕੁਸਮੁੰਡਾ ਇਲਾਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 