ਪੀਆਰਟੀਸੀ ਨੇ ਰਾਜਾ ਵੜਿੰਗ ਦੇ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਗਿੱਦੜਬਾਹਾ ਵਿਖੇ ਬਣਾਇਆ ਸਬ ਡੀਪੂ

ਚੰਡੀਗੜ੍ਹ, 9 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਟਰਾਂਸਪੋਰਟ ਮੰਤਰੀ ਬਣਨ ਤੋਂ ਛੇਤੀ ਬਾਅਦ ਪੀਆਰਟੀਸੀ ਨੇ ਗਿੱਦੜਬਾਹਾ ਵਿਖੇ ਆਪਣਾ ਸਬ ਡਿਪੂ ਸਥਾਪਤ ਕਰਨ ਦਾ ਫੈਸਲਾ ਲਿਆ ਹੈ। ਇਸ ਸ਼ਹਿਰ ਵਿਚ ਇਕ ਵੱਡੀ ਪ੍ਰਾਈਵੇਟ ਬੱਸ ਕੰਪਨੀ ਪਹਿਲਾਂ ਹੀ ਚਰਚਾ ਵਿਚ ਹੈ।
ਪੀਆਰਟੀਸੀ ਦੇ ਚੇਅਰਮੈਨ ਵੱਲੋਂ ਜਾਰੀ ਕੀਤੇ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਇਸ ਡਿਪੂ ਦੇ ਕੰਮ ਕਾਜ ਨੂੰ ਕਾਰਪੋਰੇਸ਼ਨ ਦੇ ਬਠਿੰਡਾ ਸਥਿਤ ਜਨਰਲ ਮੈਨੇਜਰ ਅਤੇ ਹੋਰ ਅਧਿਕਾਰੀ ਕਰਨਗੇ। ਇਸ ਸਬ ਡੀਪੂ ਵਿਚ ਲੋੜ ਅਨੁਸਾਰ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ।






















