ਪੰਜਾਬ ਵਾਸੀਆਂ ਨੂੰ ਕਰਨਾ ਪੈ ਸਕਦਾ ਹੈ ਬਿਜਲੀ ਦੇ ਕੱਟਾਂ ਦਾ ਸਾਹਮਣਾ
ਦੇਖੋ, ਕਿਹੜੇ ਪਾਵਰ ਪਲਾਂਟ ਦਾ ਇਕ ਯੂਨਿਟ ਹੋਇਆ ਬੰਦ
BIG NEWS
ਚੰਡੀਗੜ੍ਹ,9 ਅਕਤੂਬਰ(ਵਿਸ਼ਵ ਵਾਰਤਾ)-ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿਖੇ ਲੱਗੇ ਉਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਦਾ ਇੱਕ ਯੂਨਿਟ ਬੰਦ ਹੋ ਗਿਆ ਹੈ। ਪੰਜਾਬ ਵਿੱਚ ਲਹਿਰਾ ਮੁਹੱਬਤ ਦਾ ਇਕ ਯੂਨਿਟ ਬੰਦ ਹੋਣ ਦੀ ਵੀ ਜਾਣਕਾਰੀ ਮਿਲੀ ਹੈ।
ਬੀਤੀ ਕਲ੍ਹ ਬਣਾਵਾਲਾਂ ਤਾਪਘਰ ਦੇ ਤਿੰਨੇ ਯੂਨਿਟ ਚਲਦੇ ਸਨ, ਪਰ ਅੱਜ ਇੱਕ ਬੰਦ ਹੋ ਗਿਆ ਹੈ। ਤਾਪਘਰ ਦੇ ਪ੍ਰਬੰਧਕਾਂ ਅਨੁਸਾਰ ਯੂਨਿਟ ਨੰਬਰ 3 ਬੰਦ ਹੋ ਗਿਆ ਹੈ, ਜਿਸ ਦੀ ਬੰਦ ਹੋਣ ਦੀ ਜਾਂਚ ਚੱਲ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੀ ਕੱਲ੍ਹ ਇਸ ਪਲਾਂਟ ਵੱਲੋਂ ਸਭ ਤੋਂ ਵੱਧ 1753 ਮੈਗਾਵਾਟ ਬਿਜਲੀ ਦੇਣ ਦੀ ਇਕ ਸੂਚਨਾ ਪ੍ਰਾਪਤ ਹੋਈ ਸੀ। ਇਸ ਤਾਪ ਘਰ ਦੇ ਤਿੰਨ ਯੂਨਿਟ ਹਨ ਅਤੇ ਇਨ੍ਹਾਂ ਦੀ ਕੁੱਲ ਸਮਰੱਥਾ 1980 ਮੈਗਾਵਾਟ ਦੱਸੀ ਗਈ ਹੈ।