ਕੋਲੇ ਦੀ ਪੂਰਤੀ ਨਾ ਹੋਣ ਕਾਰਨ ਪੰਜਾਬ ਵਿੱਚ ਗਹਿਰਾਇਆ ਬਿਜਲੀ ਸੰਕਟ
ਪੀਐਸਪੀਸੀਐਲ ਨੇ ਕੀਤੀ ਪੰਜਾਬ ਵਾਸੀਆਂ ਨੂੰ ਇਹ ਅਪੀਲ
ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਕੋਲੇ ਦੀ ਕਮੀ ਹੋ ਗਈ ਹੈ। ਇਸ ਦੇ ਚਲਦਿਆਂ ਪੰਜਾਬ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸੰਕਟ ਨੂੰ ਦੇਖਦੇ ਹੋਏ ਪੰਜਾਬ ਸਟੇਟ ਪਾਵਰ ਨਿਗਮ ਲਿਮਟਡ ਨੇ ਪੰਜਾਬ ਵਾਸੀਆਂ ਨੂੰ ਲਾਈਟਾਂ, ਬਿਜਲੀ ਦੇ ਉਪਕਰਨ ਅਤੇ ਏਸੀ, ਫਰਿਜ ਆਦਿ ਦਾ ਇਸਤੇਮਾਲ ਜ਼ਰੂਰਤ ਅਨੁਸਾਰ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੋਲੇ ਦੀ ਪੂਰਤੀ ਨਹੀਂ ਹੋ ਰਹੀ, ਜਿਸ ਕਾਰਨ ਥਰਮਲ ਪਲਾਂਟਾਂ ਵਿੱਚ ਸਟਾਕ ਕੀਤਾ ਹੋਇਆ ਕੋਲਾ ਵੀ ਘਟਣਾ ਸ਼ੁਰੂ ਹੋ ਗਿਆ ਹੈ।






















