ਲਖੀਮਪੁਰ ਹਿੰਸਕ ਘਟਨਾ ਦੇ ਸੰਬੰਧ ਵਿੱਚ ਕਾਂਗਰਸ ਪਾਰਟੀ ਦੇ ਵਫਦ ਨੇ ਰਾਸ਼ਟਰਪਤੀ ਤੋਂ ਮੰਗਿਆ ਸਮਾਂ

ਚੰਡੀਗੜ੍ਹ, 10ਅਕਤੂਬਰ(ਵਿਸ਼ਵ ਵਾਰਤਾ)-ਲਖੀਮਪੁਰ ਹਿੰਸਕ ਘਟਨਾ ਤੋਂ ਬਾਅਦ ਪੈਦਾ ਹੋਏ ਰਾਜਨੀਤਿਕ ਵਿਵਾਦ ਦੇ ਚਲਦੇ ਕਾਂਗਰਸ ਨੇ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਸੱਤ ਮੈਂਬਰੀ ਪਾਰਟੀ ਵਫਦ ਲਈ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ ਤਾਂ ਜੋ ਤੱਥਾਂ ਦਾ ਵਿਸਥਾਰਤ ਮੈਮੋਰੰਡਮ ਪੇਸ਼ ਕੀਤਾ ਜਾ ਸਕੇ। ਕਾਂਗਰਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਦੇ ਵਫ਼ਦ ਲਈ ਸਮਾਂ ਦੇਣ ਦੀ ਬੇਨਤੀ ਕੀਤੀ ਹੈ। ਇਸ ਵਫ਼ਦ ਵਿੱਚ ਪਾਰਟੀ ਦੇ ਸੀਨੀਅਰ ਆਗੂ ਏ.ਕੇ. ਐਂਟਨੀ, ਮਲਿਕਾਰਜੁਨ ਖੜਗੇ, ਗੁਲਾਮ ਨਬੀ ਆਜ਼ਾਦ, ਅਧੀਰ ਰੰਜਨ ਚੌਧਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਨਾਂ ਸ਼ਾਮਲ ਹਨ।






















