ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਦੇਖੋ, ਕਿਹੜੇ ਮਹੱਤਵਪੂਰਨ ਮੁੱਦਿਆਂ ਤੇ ਹੋ ਸਕਦੀ ਹੈ ਚਰਚਾ, ਕਿਹਨਾਂ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ, 11ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਸਾਢੇ 11 ਵਜੇ ਸੱਦੀ ਗਈ ਹੈ।ਇਸ ਮੀਟਿੰਗ ਦਾ ਕੋਈ ਅਗਾਊਂ ਏਜੰਡਾ ਅਜੇ ਤੱਕ ਜਾਰੀ ਨਾ ਹੋਣ ਕਾਰਨ ਇਹ ਕਿਆਸ ਲਗਾਏ ਜਾ ਰਹੇ ਹਨ ਕਿ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦੇ ਵਿਚਾਰੇ ਜਾ ਸਕਦੇ ਹਨ।ਜਿਹਨਾਂ ਵਿੱਚ ਕੋਲੇ ਦੀ ਘਾਟ ਕਾਰਨ ਬਿਜਲੀ ਦੇ ਸੰਕਟ ਦੀ ਸਥਿਤੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਮੁਫਤ ਪਾਣੀ ਦੇਣ ਅਤੇ ਬਿਜਲੀ ਸਮਝੌਤਿਆਂ ਉਤੇ ਵੀ ਚਰਚਾ ਕੀਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਬਿਜਲੀ ਦੀਆਂ ਦਰਾਂ ਘਟਾਉਣ ਅਤੇ ਪੰਜਾਬ ਸਰਕਾਰ ਦੀ ਪੇਂਡੂ ਗਰੀਬ ਲੋਕਾਂ ਲਈ ਬਣਾਈ 5ਮਰਲਿਆਂ ਦੇ ਪਲਾਟ ਦੇਣ ਦੀ ਅਹਿਮ ਸਕੀਮ ਉਤੇ ਵੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।






















