ਕੋਲੇ ਦੀ ਘਾਟ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ
ਸੂਬੇ ਵਿੱਚ ਨਹੀਂ ਹੋਣ ਦਿਆਂਗੇ ਬਲੈਕਆਊਟ-ਮੁੱਖ ਮੰਤਰੀ ਚੰਨੀ

ਚੰਡੀਗੜ੍ਹ,11 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਭਰ ਵਿੱਚ ਚੱਲ ਰਹੀ ਕੋਲੇ ਦੀ ਘਾਟ ਬਾਰੇ ਪੁੱਛੇ ਗਏ ਜਵਾਬ ਦਾ ਜਵਾਬ ਦਿੰਦਿਆ ਕਿਹਾ ਕਿ ਅਸੀਂ ਕੇਂਦਰ ਨਾਲ ਲਗਾਤਾਰ ਗੱਲ ਕਰ ਰਹੇਂ ਹਾਂ ਤੇ ਸਥਿਤੀ ਨੂੰ ਸੰਭਾਲ ਰਹੇ ਹਾਂ ਉਹਨਾਂ ਨੇ ਕਿਹਾ ਕਿ ਸੂਬੇ ਵਿੱਚ ਬਲੈਕ ਆਉਟ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਲਦੀ ਹੀ ਸਥਿਤੀ ਤੇ ਕਾਬੂ ਪਾ ਲਿਆ ਜਾਵੇਗਾ।






















