ਪੰਚਕੂਲਾ, ਅਕਤੂਬਰ, (ਵਿਸ਼ਵ ਵਾਰਤਾ)
ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ਵਿੱਚ 12 ਅਕਤੂਬਰ ਪੰਚਕੂਲਾ ਸੀਬੀਆਈ ਦੀ ਅਦਾਲਤ ਵਿੱਚ ਡੇਰਾ ਮੁੱਖ ਰਾਮ ਰਹੀਮ ਨੂੰ ਸਜਾ ਸੁਣਾਈ ਜਾਵੇਗੀ । ਅਦਾਲਤ ਨੇ ਆਪਣੀ ਪਿਛਲੀ ਸੁਣਵਾਈ ਵਿਚ ਡੇਰਾ ਮੁੱਖ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ । ਰਾਮ ਰਹੀਮ ਸਮੇਤ 5 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ।
ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਚਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿਤਾ ਸੀ। ਡੇਰਾ ਮੁੱਖ ਰਾਮ ਰਹੀਮ ਨੂੰ ਸ਼ੱਕ ਸੀ ਕਿ ਕੁਰੂਕਸ਼ੇਤਰ ਦਾ ਵਸਨੀਕ ਰਣਜੀਤ ਸਿੰਘ ਹੀ ਉਸ ਵਿਰੁੱਧ ਗੁਮਨਾਮ ਚਿੱਠੀਆਂ ਲਿਖ ਰਿਹਾ ਹੈ ਜਿਨ੍ਹਾਂ ਵਿਚ ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਕਰਨ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਗਿਆ। ਇਸ ਮਗਰੋਂ ਸੌਦਾ ਸਾਧ ਨੇ ਰਣਜੀਤ ਸਿੰਘ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਘੜੀ ਅਤੇ ਉਸ ਦੇ ਇਸ਼ਾਰੇ ’ਤੇ ਰਣਜੀਤ ਸਿੰਘ ਕਤਲ ਕਰ ਦਿਤਾ ਗਿਆ।
ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਮਾਮਲੇ ਵਿੱਚ ਸਾਲ 2017 ਤੋਂ ਜੇਲ੍ਹ ਵਿੱਚ ਸਜਾ ਕੱਟ ਰਿਹਾ ਹੈ । ਜੇਲ੍ਹ ਦੌਰਾਨ ਹੀ ਉਨ੍ਹਾਂ ਨੂੰ ਪੱਤਰਕਾਰ ਛੱਤਰਪਤੀ ਮਾਮਲੇ ਵਿੱਚ ਵੀ ਸਜ਼ਾ ਸੁਣਾਈ ਗਈ ਸੀ। ਹੁਣ ਇਕ ਹੋਰ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ।
ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਉਣ ਵਿਚ ਉਸ ਦੇ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਸਾਬਤ ਹੋਈ।
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...























