• Latest
  • Trending
ਪੰਜਾਬ ਦੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲੱਗਣਗੇ ਵਾਹਨ ਟ੍ਰੈਕਿੰਗ ਸਿਸਟਮ

ਪੰਜਾਬ ਦੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲੱਗਣਗੇ ਵਾਹਨ ਟ੍ਰੈਕਿੰਗ ਸਿਸਟਮ

5 years ago
ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

3 minutes ago
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

26 minutes ago
ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

34 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

50 minutes ago
OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

1 hour ago
SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

2 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

2 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

2 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

3 hours ago
ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

3 hours ago
OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

3 hours ago
Hindi News
English News
Monday, July 6, 2026
No Result
View All Result
36 °c
Chandigarh
33 ° Tue
31 ° Wed
31 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲੱਗਣਗੇ ਵਾਹਨ ਟ੍ਰੈਕਿੰਗ ਸਿਸਟਮ

October 12, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ
ਪੰਜਾਬ ਦੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲੱਗਣਗੇ ਵਾਹਨ ਟ੍ਰੈਕਿੰਗ ਸਿਸਟਮ
ਪੰਜਾਬ ਦੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲੱਗਣਗੇ ਵਾਹਨ ਟ੍ਰੈਕਿੰਗ ਸਿਸਟਮ
ਟਰਾਂਸਪੋਰਟ ਮੰਤਰੀ ਨੇ ਕੀਤੀ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਸਮੀਖਿਆ
ਚੰਡੀਗੜ੍ਹ, 12 ਅਕਤੂਬਰ(ਵਿਸ਼ਵ ਵਾਰਤਾ):-ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਅੱਗੇ ਵਧਾਉਂਦਿਆਂ ਹੁਣ ਇਹ ਪ੍ਰਣਾਲੀ ਸੂਬੇ ਵਿੱਚ ਚਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਗਾਈ ਜਾਵੇਗੀ।
ਇਥੇ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਮੁੱਖ ਦਫ਼ਤਰ ਵਿਖੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸ੍ਰੀ ਰਾਜਾ ਵੜਿੰਗ ਨੇ ਦੱਸਿਆ ਕਿ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬੱਸਾਂ ਦੀ ਕਾਰਗੁਜ਼ਾਰੀ ਸੁਰੱਖਿਆ ਦੇ ਲਿਹਾਜ਼ ਨਾਲ ਤਸੱਲੀਬਖ਼ਸ਼ ਨਾ ਹੋਣ ਕਾਰਨ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣਾ ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਸਿਸਟਮ ਦੇ ਕੰਮਕਾਜ ਦੀ ਜਾਂਚ ਕਰਨ ਲਈ ਵੱਖ-ਵੱਖ ਡਿਪੂਆਂ ਦੇ ਕਈ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਸਿਸਟਮ ਦੀ ਕਾਰਜਕੁਸ਼ਲਤਾ ਚੈਕ ਕੀਤੀ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਹ ਸਿਸਟਮ ਹੁਣ ਤੱੱਕ ਪਨਬਸ/ਪੰਜਾਬ ਰੋਡਵੇਜ਼ ਦੀਆਂ 1450 ਬੱਸਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ, ਜੋ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਿਹਾ ਹੈ ਕਿਉਂਕਿ ਕਿਸੇ ਐਮਰਜੈਂਸੀ ਸਥਿਤੀ ਲਈ ਔਰਤਾਂ ਲਈ ਬੱਸਾਂ ਵਿੱਚ ਪੈਨਿਕ ਬਟਨ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬੱਸਾਂ ਦੇ ਪਾਰਦਰਸ਼ੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਚੰਡੀਗੜ੍ਹ ਵਿਖੇ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੀ.ਟੀ.ਐਸ. ਰਾਹੀਂ ਬੱਸਾਂ ਦੀ ਤੇਜ਼ ਰਫ਼ਤਾਰ, ਗ਼ਲਤ ਢੰਗ ਨਾਲ ਬ੍ਰੇਕ ਲਗਾਉਣ ਅਤੇ ਤੇਜ਼ ਭਜਾਉਣ, ਬੱਸਾਂ ਦੀ ਰਾਤ ਠਹਿਰ, ਨਿਰਧਾਰਤ ਸਥਾਨਾਂ ਦੀ ਬਜਾਏ ਕਿਸੇ ਹੋਰ ਥਾਂ ਰੁਕਣਾ, ਬੱਸਾਂ ਦਾ ਢਾਬਿਆਂ ‘ਤੇ 25 ਮਿੰਟਾਂ ਤੋਂ ਵੱਧ ਰੁਕਣਾ, ਰੂਟ ਬਦਲਣਾ, ਸ਼ਹਿਰਾਂ ਤੋਂ ਬਾਹਰ-ਬਾਹਰ ਲੰਘ ਜਾਣਾ, ਮਿੱਥੇ ਸਟਾਪ ‘ਤੇ ਨਾ ਰੁਕਣਾ, ਕਾਊਂਟਰਾਂ ਤੋਂ ਬੱਸਾਂ ਦੇ ਆਉਣ ਅਤੇ ਜਾਣ ਦੀ ਅਸਲ ਸਮੇਂ ਦੀ ਨਿਗਰਾਨੀ, ਬੱਸਾਂ ਦੀ ਅਸਲ ਯਾਤਰਾ ਦੀ ਦੂਰੀ ਆਦਿ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਸਟਮ ਰਾਹੀਂ ਬੱਸਾਂ ਦੀ ਨਿਗਰਾਨੀ ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਅਤੇ ਕੇਂਦਰੀ ਕੰਟਰੋਲ ਰੂਮ ਜ਼ਰੀਏ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਮੈਨੇਜਮੈਂਟ ਇਨਫ਼ਰਮੇਸ਼ਨ ਸਿਸਟਮ ਦੀ ਵਰਤੋਂ ਡਰਾਈਵਰਾਂ ਅਤੇ ਕੰਡਕਟਰਾਂ ਦੇ ਵਿਹਾਰ, ਬੱਸਾਂ ਦੀ ਵਰਤੋਂ, ਉਪਲਬਧ ਸਟਾਫ਼ ਦੀ ਵਰਤੋਂ, ਬੱਸਾਂ ਨੂੰ ਮਿੱਥੇ ਸਮੇਂ ਤੋਂ ਦੇਰੀ ਨਾਲ ਅਤੇ ਪਹਿਲਾਂ ਚਲਾਉਣਾ, ਬੱਸਾਂ ਵੱਲੋਂ ਤੈਅ ਕੀਤੇ ਕਿਲੋਮੀਟਰਾਂ ਆਦਿ ਬਾਰੇ ਰਿਪੋਰਟਾਂ ਤਿਆਰ ਕਰਨ ਲਈ ਕੀਤੀ ਜਾ ਰਹੀ ਹੈ।
ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਸਿਸਟਮ ਵੱਲੋਂ ਤਿਆਰ ਕੀਤੀਆਂ ਰਿਪੋਰਟਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਫ਼ੀਡਬੈਕ ਦੇ ਆਧਾਰ ‘ਤੇ ਹਰ ਪੰਦਰਵਾੜੇ ਡਿਪੂਆਂ ਦੇ ਤਿੰਨ ਵਧੀਆ ਕਾਰਗੁਜ਼ਾਰੀ ਵਾਲੇ ਜਨਰਲ ਮੈਨੇਜਰਾਂ ਅਤੇ ਦਸ-ਦਸ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਦਕਿ ਕੰਮ ‘ਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਕਿਸੇ ਸਟਾਫ਼ ਮੈਂਬਰ ਵੱਲੋਂ ਪ੍ਰਾਈਵੇਟ ਆਪ੍ਰੇਟਰ ਨਾਲ ਮਿਲੀਭੁਗਤ ਕਰਕੇ ਵਿਭਾਗੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਬਲਵਿੰਦਰ ਸਿੰਘ ਲਾਡੀ ਅਤੇ ਦਵਿੰਦਰ ਸਿੰਘ ਘੁਬਾਇਆ, ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਭੁਪਿੰਦਰ ਸਿੰਘ ਮੌਜੂਦ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

by Navjot
July 6, 2026
0

ਸੁਲਤਾਨਪੁਰ ਲੋਧੀ ਨਗਰ ਕੌਂਸਲ 'ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ...

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

by Navjot
July 6, 2026
0

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ ਲੁਧਿਆਣਾ ,6 ਜੁਲਾਈ (ਵਿਸ਼ਵ ਵਾਰਤਾ)  ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ...

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

by Navjot
July 6, 2026
0

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ    ਚੰਡੀਗੜ੍ਹ, 6 ਜੁਲਾਈ(ਵਿਸ਼ਵ ਵਾਰਤਾ)  ਜਲੰਧਰ ਵਿੱਚ ਵਾਪਰੇ ਇੱਕ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 6, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

by Navjot
July 6, 2026
0

ਸੁਲਤਾਨਪੁਰ ਲੋਧੀ ਨਗਰ ਕੌਂਸਲ 'ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ...

Most Popular

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

by Ranjit Singh
3 weeks ago
0

Big Breaking: 'ਆਪ' ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ ! ਚੰਡੀਗੜ੍ਹ, 18 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 