• Latest
  • Trending
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕੀਤਾ ਪਟਿਆਲਾ ਦੇ ਬੱਸ ਅੱਡੇ ਅਤੇ ਪੀਆਰਟੀਸੀ ਵਰਕਸ਼ਾਪ ਦਾ ਅਚਨਚੇਤ ਦੌਰਾ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕੀਤਾ ਪਟਿਆਲਾ ਦੇ ਬੱਸ ਅੱਡੇ ਅਤੇ ਪੀਆਰਟੀਸੀ ਵਰਕਸ਼ਾਪ ਦਾ ਅਚਨਚੇਤ ਦੌਰਾ

5 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

10 minutes ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

39 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

57 minutes ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

2 hours ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

2 hours ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕੀਤਾ ਪਟਿਆਲਾ ਦੇ ਬੱਸ ਅੱਡੇ ਅਤੇ ਪੀਆਰਟੀਸੀ ਵਰਕਸ਼ਾਪ ਦਾ ਅਚਨਚੇਤ ਦੌਰਾ

October 15, 2021
in ਸਿਆਸੀ, ਖਬਰਾਂ, ਪੰਜਾਬ, ਪਟਿਆਲਾ
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕੀਤਾ ਪਟਿਆਲਾ ਦੇ ਬੱਸ ਅੱਡੇ ਅਤੇ ਪੀਆਰਟੀਸੀ ਵਰਕਸ਼ਾਪ ਦਾ ਅਚਨਚੇਤ ਦੌਰਾ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕੀਤਾ ਪਟਿਆਲਾ ਦੇ ਬੱਸ ਅੱਡੇ ਅਤੇ ਪੀਆਰਟੀਸੀ ਵਰਕਸ਼ਾਪ ਦਾ ਅਚਨਚੇਤ ਦੌਰਾ

842 ਨਵੀਆਂ ਬੱਸਾਂ ਨੂੰ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਸ਼ਾਮਿਲ ਕਰਨ ਦਾ ਕੀਤਾ ਐਲਾਨ

ਪਟਿਆਲਾ, 15 ਅਕਤੂਬਰ(ਵਿਸ਼ਵ ਵਾਰਤਾ):ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ ਪਟਿਆਲਾ ਦੇ ਬੱਸ ਅੱਡੇ ਅਤੇ ਪੀ.ਆਰ.ਟੀ.ਸੀ. ਦੇ ਪਟਿਆਲਾ ਡਿਪੂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਇੱਥੇ ਡਰਾਇਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ ਅਤੇ ਬੱਸ ਅੱਡੇ ਵਿਖੇ ਜਨਤਕ ਸਹੂਲਤਾਂ ਦਾ ਜਾਇਜ਼ਾ ਲੈਣ ਸਮੇਤ ਸਵਾਰੀਆਂ ਨਾਲ ਗੱਲਬਾਤ ਕਰਕੇ ਸਰਕਾਰੀ ਬੱਸਾਂ ‘ਚ ਸਫ਼ਰ ਸਹੂਲਤ ਸਬੰਧੀਂ ਫੀਡਬੈਕ ਹਾਸਲ ਕੀਤੀ।
ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ, ਪੀ.ਆਰ.ਟੀ.ਸੀ., ਪੰਜਾਬ ਰੋਡਵੇਜ ਅਤੇ ਟਰਾਂਸਪੋਰਟ ਮਹਿਕਮੇ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸਰਕਾਰੀ ਬੱਸਾਂ ਦੇ ਬੇੜੇ ‘ਚ 842 ਬੱਸਾਂ ਦਾ ਵਾਧਾ ਬਹੁਤ ਜਲਦ ਕੀਤਾ ਜਾ ਰਿਹਾ ਹੈ, ਜਿਸ ‘ਚੋਂ ਪੰਜਾਬ ਰੋਡਵੇਜ ਪਨਬਸ ‘ਚ 587 ਅਤੇ ਪੀ.ਆਰ.ਟੀ.ਸੀ. ਦੇ ਬੇੜੇ ‘ਚ 255 ਬੱਸਾਂ ਪਾਈਆਂ ਜਾ ਰਹੀਆਂ ਹਨ।
ਟਰਾਂਸਪੋਰਟ ਮੰਤਰੀ ਨੇ ਡਰਾਇਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਠੇਕੇ ‘ਤੇ ਕੰਮ ਕਰਦੇ ਡਰਾਇਵਰਾਂ ਤੇ ਕੰਡਕਟਰਾਂ ਦੀਆਂ ਉਜ਼ਰਤਾਂ ‘ਚ 30 ਫ਼ੀਸਦੀ ਇਜ਼ਾਫ਼ਾ ਕੀਤਾ ਹੈ ਅਤੇ 5 ਫ਼ੀਸਦੀ ਸਾਲਾਨਾ ਤਰੱਕੀ ਵੀ ਲਾਗੂ ਕੀਤੀ ਹੈ। ਇਸ ਤੋਂ ਬਿਨ੍ਹਾਂ ਠੇਕਾ ਅਧਾਰਤ ਕਾਮਿਆਂ ਨੂੰ ਪੱਕਾ ਕਰਨ ਲਈ ਵੀ ਕੇਸ ਨੂੰ ਹਾਂ ਪੱਖੀ ਢੰਗ ਨਾਲ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਨਾਜਾਇਜ਼ ਬੱਸ ਮਾਫ਼ੀਆ ਦੇ ਖ਼ਾਤਮੇ ਲਈ ਸਰਕਾਰੀ ਬੱਸਾਂ ਦੇ ਡਰਾਇਵਰਾਂ ਤੇ ਕੰਡਕਟਰਾਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ ਤਾਂ ਕਿ ਸਰਕਾਰੀ ਅਦਾਰਿਆਂ ਦਾ ਮਾਲੀਆ ਵਧ ਸਕੇ ਅਤੇ ਲੋਕਾਂ ਨੂੰ ਹੋਰ ਬਿਹਤਰ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
ਇਸ ਮੌਕੇ ਠੇਕੇ ‘ਤੇ ਕੰਮ ਕਰਦੇ ਕੰਡਕਟਰ ਪਰਮਜੀਤ ਸਿੰਘ ਨੇ ਆਪਣੀਆਂ ਮੁਸ਼ਕਿਲਾਂ ਟਰਾਂਸਪੋਰਟ ਮੰਤਰੀ ਨੂੰ ਦੱਸੀਆਂ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਜਦੋਂ ਤੋਂ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਬਣੇ ਹਨ, ਉਦੋਂ ਤੋਂ ਉਨ੍ਹਾਂ ਦਾ ਆਪਣੇ ਕੰਮ ਅਤੇ ਸਰਕਾਰ ਪ੍ਰਤੀ ਵਿਸ਼ਵਾਸ਼ ‘ਚ ਹੋਰ ਵੀ ਵਾਧਾ ਹੋਇਆ ਹੈ ਜਿਸ ਲਈ ਉਹ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਉਂਦੇ ਹਨ ਕਿ ਸਮੁੱਚੇ ਡਰਾਇਵਰ ਤੇ ਕੰਡਕਟਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਸ. ਰਾਜਾ ਵੜਿੰਗ ਨੇ ਇਸ ਮੌਕੇ ਪੀ.ਆਰ.ਟੀ.ਸੀ. ‘ਚ ਠੇਕੇ ‘ਤੇ ਕੰਮ ਕਰਦੇ ਕੰਡਕਟਰ ਮਿਲਖਾ ਸਿੰਘ ਦਾ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਬਦਲੇ 5100 ਰੁਪਏ ਦੇ ਨਗ਼ਦ ਇਨਾਮ ਨਾਲ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਿਤੇਸ਼ ਸਿੰਗਲਾ ਅਤੇ ਜੀ.ਐਮ. ਪਟਿਆਲਾ ਡਿਪੂ ਇੰਜ. ਜਤਿੰਦਰ ਪਾਲ ਸਿੰਘ ਗਰੇਵਾਲ, ਜੀ.ਐਮ. ਐਡਮਿਨ ਸੁਰਿੰਦਰ ਸਿੰਘ, ਜੀ.ਐਮ. ਚੰਡੀਗੜ੍ਹ ਡਿਪੂ ਮਨਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।
ਪਟਿਆਲਾ ਬੱਸ ਅੱਡੇ ਵਿਖੇ ਟਰਾਂਸਪੋਰਟ ਮੰਤਰੀ ਨੇ ਸਰਕਾਰੀ ਬੱਸ ਅੱਡਿਆਂ ਵਿਖੇ ਸਥਿਤ ਖਾਣ-ਪੀਣ ਦੀਆਂ ਦੁਕਾਨਾਂ ਤੋਂ ਲੋਕਾਂ ਨੂੰ ਸਮਾਨ ਵੱਧ ਰੇਟ ‘ਤੇ ਵੇਚੇ ਜਾਣ ਦੀਆਂ ਸੋਸ਼ਲ ਮੀਡੀਆ ‘ਤੇ ਸ਼ਿਕਾਇਤਾਂ ਮਿਲਣ ਦਾ ਗੰਭੀਰ ਨੋਟਿਸ ਲੈਂਦਿਆਂ ਏ.ਐਮ.ਡੀ. ਅਤੇ ਜੀ.ਐਮਜ ਨੂੰ ਹਦਾਇਤ ਕੀਤੀ ਕਿ ਇਸ ਸਬੰਧੀਂ ਬਾਕਾਇਦਾ ਨਿਰੀਖਣ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਸਰਕਾਰੀ ਬੱਸਾਂ ਦੀ ਓਵਰ ਸਪੀਡ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ, ਬੱਸਾਂ ਗਤੀ ਨੂੰ ਨਿਯਮਤ ਕਰਨ ਲਈ ਲਗਾਏ ਗਏ ਵੀ.ਟੀ.ਐਸ. ਸਿਸਟਮ ਦਾ ਵੀ ਨਿਰੰਤਰ ਜਾਇਜ਼ਾ ਲੈਂਦੇ ਰਹਿਣ ਦੀ ਅਧਿਕਾਰੀਆਂ ਨੂੰ ਤਾਕੀਦ ਕੀਤੀ। ਸ. ਰਾਜਾ ਵੜਿੰਗ ਨੇ ਗੁਸਲਖਾਨੇ ਅਤੇ ਬੱਸ ਅੱਡੇ ‘ਚ ਮੁਸਾਫ਼ਰਾਂ ਦੀ ਸਹੂਲਤ ਲਈ ਬਣਾਏ ਜਨਤਕ ਗੁਸਲਖ਼ਾਨਿਆਂ ਅਤੇ ਬੱਸ ਅੱਡੇ ‘ਚ ਸਫ਼ਾਈ ਦਾ ਜਾਇਜ਼ਾ ਲੈਣ ਬਾਅਦ, ਅੱਡੇ ‘ਚ ਸਥਿਤ ਚਾਹ ਦੀ ਦੁਕਾਨ ‘ਤੇ ਖ਼ੁਦ ਚਾਹ ਪੀ ਕੇ, ਇੱਥੇ ਬਣਦੀ ਚਾਹ ਦੀ ਗੁਣਵੱਤਾ ਦਾ ਜਾਇਜ਼ਾ ਲਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਰਾਜ ਅੰਦਰ ਬਿਨਾਂ ਪਰਮਿਟ ਤੇ ਨਾਜਾਇਜ਼ ਬੱਸਾਂ ‘ਤੇ ਲਗਾਮ ਕਸਣ ਨਾਲ ਸਰਕਾਰੀ ਬੱਸਾਂ ਦੀ ਬੁਕਿੰਗ ‘ਚ ਵਾਧਾ ਹੋਇਆ ਹੈ ਅਤੇ ਪੀ.ਆਰ.ਟੀ.ਸੀ. ਦੀ ਰੋਜ਼ਾਨਾ ਆਮਦਨ 1.70 ਕਰੋੜ ਰੁਪਏ ਤੋਂ 1.87 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ‘ਚ ਆਖਿਆ ਕਿ ਨਿੱਜੀ ਟਰਾਂਸਪੋਰਟਰਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਹੀ ਰਾਜ ਵਿੱਚੋਂ ਬੱਸ ਮਾਫ਼ੀਆ ਦਾ ਖਾਤਮਾ ਕੀਤਾ ਜਾਵੇਗਾ, ਜਿਸ ਲਈ ਆਰ.ਟੀ.ਏਜ ਦੇ ਨਾਲ-ਨਾਲ ਜੀ.ਐਮਜ ਨੂੰ ਵੀ ਆਪਣੇ ਬੱਸ ਅੱਡੇ ਦੇ 500 ਮੀਟਰ ਦੇ ਘੇਰੇ ਅੰਦਰ-ਅੰਦਰ ਨਜਾਇਜ਼ ਤੇ ਬਿਨਾਂ ਪਰਮਿਟ ਬੱਸਾਂ ਦੀ ਜਾਂਚ ਕਰਨ ਦੇ ਅਧਿਕਾਰ ਦਿੱਤੇ ਗਏ ਹਨ।
ਸ. ਰਾਜਾ ਵੜਿੰਗ ਨੇ ਦੱਸਿਆ ਕਿ ਦਿੱਲੀ ਏਅਰਪੋਰਟ ਤੱਕ ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਪਹੁੰਚ ਬਣਾਉਣ ਲਈ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਲਿਖਿਆ ਸੀ ਪਰੰਤੂ ਉਹ ਜਲਦੀ ਹੀ ਅਰਵਿੰਦ ਕੇਜਰੀਵਾਲ ਨੂੰ ਮਿਲਕੇ ਵੀ ਇਹ ਮਾਮਲਾ ਹੱਲ ਕਰਵਾਉਣ ਲਈ ਯਤਨ ਕਰਨਗੇ। ਉਨ੍ਹਾਂ ਨੇ ਇੱਕ ਹੋਰ ਸਵਾਲ ਦੇ ਜਵਾਬ ‘ਚ ਆਖਿਆ ਕਿ ਕੋਵਿਡ ਕਰਕੇ ਪ੍ਰਭਾਵਤ ਹੋਈਆਂ ਨਿਜੀ ਬੱਸ ਕੰਪਨੀਆਂ ਨੂੰ 100 ਕਰੋੜ ਰੁਪਏ ਦੀ ਟੈਕਸ ‘ਚ ਮੁਆਫ਼ੀ ਦਿੱਤੀ ਗਈ ਸੀ ਪਰੰਤੂ ਜੇਕਰ ਉਹ ਹੁਣ ਵੀ ਟੈਕਸ ਨਹੀਂ ਭਰਨਗੇ ਤਾਂ ਸਖ਼ਤੀ ਵਰਤੀ ਜਾਵੇਗੀ ਤੇ ਨਜਾਇਜ਼ ਤੇ ਬਿਨ੍ਹਾਂ ਟੈਕਸ ਚੱਲਦੀਆਂ ਬੱਸਾਂ ਬੰਦ ਕਰ ਦਿੱਤੀਆਂ ਜਾਣਗੀਆਂ।
****

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

Most Popular

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

by Ankit
3 weeks ago
0

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ ਮਿੱਟੀ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 