ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਰਲਡ ਸਟੂਡੈਂਟਸ ਡੇਅ

ਇਸ ਮੌਕੇ ਸੀ.ਜੇ.ਐਮ ਪਰਮਿੰਦਰ ਕੌਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ 2 ਅਕਤੂਬਰ ਨੂੰ ਗਾਂਧੀ ਜੈਯੰਤੀ ਮੌਕੇ ਸ਼ੁਰੂ ਕੀਤੀ ਤੇ 14 ਨਵੰਬਰ ਤੱਕ ਚੱਲਣ ਵਾਲੀ ਕਾਨੂੰਨੀ ਸਹਾਇਤਾ ਜਾਗਰੂਕਤਾ ਮੁਹਿੰਮ ਤਹਿਤ ਸਮਾਜ ਦੇ ਹਰੇਕ ਵਰਗ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ ਤਾਂ ਜੋ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਮੀਨੀ ਪੱਧਰ ਤੱਕ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 203 ਸਕੂਲਾਂ ‘ਚ ਡਰਾਈ ਤੇ ਲੇਖ ਮੁਕਾਬਲੇ ਵੀ ਕਰਵਾਏ ਗਏ ਹਨ।
ਇਸ ਦੇ ਨਾਲ ਹੀ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਰਿਟੇਨਰ ਐਡਵੋਕੇਟ ਰਾਜਨ ਵਰਮਾ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਗਰੂਕ ਕੀਤਾ।






















