
ਚੰਡੀਗੜ੍ਹ (ਵਿਸ਼ਵ ਵਾਰਤਾ ) ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਲਾਰੈਂਸ ਬਿਸ਼ਨੋਈ ਅਤੇ ਕਾਲਾ ਰਾਣਾ ਗੈਂਗ ਦੇ ਮੈਂਬਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ । ਮੁਲਜ਼ਮ ਦੀ ਪਹਿਚਾਣ ਵੈਂਕੇਟ ਗਰਗ ਦੇ ਰੂਪ ਵਿਚ ਹੋਈ ਹੈ ਜੋ ਕਿ ਅੰਬਾਲਾ ਦਾ ਰਹਿਣ ਵਾਲਾ ਹੈ । ਪੁਲਸ ਨੇ ਵੈਂਕੇਟ ਕੋਲੋਂ ਇਕ ਦੇਸੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ਜਾਣਕਾਰੀ ਮੁਤਾਬਕ ਮੁਲਜ਼ਮ ਖ਼ਿਲਾਫ਼ ਹਰਿਅਾਣਾ ਚੰਡੀਗਡ਼੍ਹ ਦੇ ਵੱਖ ਵੱਖ ਥਾਣਿਆਂ ਵਿਚ ਕੇਸ ਦਰਜ ਹਨ । ਜਿਨ੍ਹਾਂ ਵਿਚ ਉਸ ਦੀ ਗ੍ਰਿਫਤਾਰੀ ਵੀ ਹੋ ਚੁੱਕੀ ਹੈ । ਪੁਲਸ ਨੇ ਮੁਲਜ਼ਮ ਦਾ ਰਿਮਾਂਡ ਹਾਸਿਲ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ






















