ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਹੋਇਆ ਵਾਧਾ
ਚੰਡੀਗੜ੍ਹ, 16ਅਕਤੂਬਰ(ਵਿਸ਼ਵ ਵਾਰਤਾ)-ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਅੱਜ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 105.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦੋਂ ਕਿ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।























