• Latest
  • Trending
ਸੁਰਜੀਤ ਪਾਤਰ ਵੱਲੋਂ ਨਵੀਂ ਪੀੜ੍ਹੀ ਨੂੰ ਮਾਂ ਬੋਲੀ ਦੇ ਰਖਵਾਲੇ ਬਣਨ ਦਾ ਸੱਦਾ

ਸੁਰਜੀਤ ਪਾਤਰ ਵੱਲੋਂ ਨਵੀਂ ਪੀੜ੍ਹੀ ਨੂੰ ਮਾਂ ਬੋਲੀ ਦੇ ਰਖਵਾਲੇ ਬਣਨ ਦਾ ਸੱਦਾ

9 years ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

14 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

28 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

28 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

6 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਰਜੀਤ ਪਾਤਰ ਵੱਲੋਂ ਨਵੀਂ ਪੀੜ੍ਹੀ ਨੂੰ ਮਾਂ ਬੋਲੀ ਦੇ ਰਖਵਾਲੇ ਬਣਨ ਦਾ ਸੱਦਾ

February 21, 2018
in ਪੰਜਾਬ
ਸੁਰਜੀਤ ਪਾਤਰ ਵੱਲੋਂ ਨਵੀਂ ਪੀੜ੍ਹੀ ਨੂੰ ਮਾਂ ਬੋਲੀ ਦੇ ਰਖਵਾਲੇ ਬਣਨ ਦਾ ਸੱਦਾ

• ਪੰਜਾਬ ਕਲਾ ਪਰਿਸ਼ਦ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਸਾਹਿਤਕ ਤੇ ਸੱਭਿਆਚਾਰਕ ਮੁਕਾਬਲੇ ਕਰਵਾਏ
• ਰਾਮਗੜੀਆ ਗਰਲਜ਼ ਕਾਲਜ ਮਿਲਰਗੰਜ਼ ਬਣਿਆ ਓਵਰਆਲ ਚੈਂਪੀਅਨ
• ਸੰਜੇ ਨਾਹਰ ਨੂੰ ‘ਪੰਜਾਬੀ ਮਾਂ ਬੋਲੀ ਸੇਵਾ ਪੁਰਸਕਾਰ’ ਨਾਲ ਸਨਮਾਨਿਆ
ਚੰਡੀਗੜ, 21 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਕਲਾ ਪਰਿਸ਼ਦ ਵੱਲੋਂ ਅੱਜ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਨਿਵੇਕਲੇ ਅਤੇ ਵੱਡੇ ਪੱਧਰ ‘ਤੇ ਮਨਾਉਂਦਿਆਂ ਕਲਾ ਭਵਨ ਵਿਖੇ ਵਿਦਿਆਰਥੀਆਂ ਦੇ ਸਾਹਿਤਕ ਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ। ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਵੱਲੋਂ ਆਉਣ ਵਾਲੀ ਪੀੜ•ੀ ਨੂੰ ਮਾਂ ਬੋਲੀ ਦੇ ਰਖਵਾਲੇ ਬਣਨ ਦਾ ਸੱਦਾ ਦੇਣ ਨਾਲ ਸ਼ੁਰੂ ਹੋਏ ਮੁਕਾਬਲਿਆਂ ਵਿੱਚ ਪੰਜਾਬ ਤੇ ਚੰਡੀਗੜ• ਦੇ 18 ਕਾਲਜਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਅੱਜ ਦੇ ਮੁਕਾਬਲਿਆਂ ਵਿੱਚ ਰਾਮਗੜ•ੀਆ ਗਰਲਜ਼ ਕਾਲਜ ਮਿਲਰਗੰਜ਼ (ਲੁਧਿਆਣਾ) ਨੇ ਓਵਰ ਆਲ ਟਰਾਫੀ ਜਿੱਤੀ ਜਦੋਂ ਕਿ ਦਸ਼ਮੇਸ਼ ਗਰਲਜ਼ ਕਾਲਜ ਬਾਦਲ ਉਪ ਜੇਤੂ ਰਿਹਾ। ਅੱਜ ਸਾਰਾ ਦਿਨ ਕਲਾ ਭਵਨ ਦਾ ਵਿਹੜਾ ਪੰਜਾਬ ਮਾਂ ਬੋਲੀ ਦੇ ਰੰਗ ਵਿੱਚ ਰੰਗਿਆ ਰਿਹਾ ਅਤੇ ਸਾਰਾ ਦਿਨ ਮੁਕਾਬਲੇ ਚੱਲਦੇ ਰਹੇ। ਕਲਾ ਭਵਨ ਵਿੱਚ ਮਾਂ ਬੋਲੀ ਨੂੰ ਸਮਰਪਿਤ ਸਲੋਗਨ ਲਗਾਏ ਹੋਏ ਸਨ।
ਲੋਕ ਗਾਥਾਵਾਂ ਦੇ ਮੁਕਾਬਲੇ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ• ਕੈਂਪਸ ਦੇ ਰਣਦੀਪ ਕੌਰ ਨੇ ਪਹਿਲਾ, ਐਸ.ਐਮ.ਐਸ. ਕਾਲਜ ਮਿਆਣੀ ਦੇ ਨਵਜੋਤ ਸਿੰਘ ਨੇ ਦੂਜਾ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਝਾੜ ਸਾਹਿਬ ਦੀ ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਲੋਕ ਗੀਤ ਮੁਕਾਬਲੇ ਵਿੱਚ ਰਾਮਗੜ•ੀਆ ਗਰਲਜ਼ ਕਾਲਜ ਮਿਲਰਗੰਜ਼ (ਲੁਧਿਆਣਾ) ਦੀ ਮਹਿਕ ਨੇ ਪਹਿਲਾ, ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਝਾੜ ਸਾਹਿਬ ਦੀ ਸੁਖਬੀਰ ਕੌਰ ਨੇ ਦੂਜਾ ਤੇ ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਕਾਇਨਾਤ ਨੇ ਤੀਜਾ ਸਥਾਨ ਹਾਸਲ ਕੀਤਾ। ਕਾਵਿ ਉਚਾਰਨ ਮੁਕਾਬਲੇ ਵਿੱਚ ਦਸ਼ਮੇਸ਼ ਗਰਲਜ਼ ਕਾਲਜ ਬਾਦਲ ਨੇ ਪਹਿਲਾ, ਬੀ.ਸੀ.ਐਮ. ਕਾਲਜ ਆਫ ਐਜੂਕੇਸ਼ਨ ਲੁਧਿਆਣਾ ਦੀ ਮਨਪ੍ਰੀਤ ਕੌਰ ਨੇ ਦੂਜਾ ਅਤੇ ਰਾਮਗੜ•ੀਆ ਗਰਲਜ਼ ਕਾਲਜ ਮਿਲਰਗੰਜ਼ (ਲੁਧਿਆਣਾ) ਦੀ ਸ਼ੋਭਿਤਾ ਤੇ ਜੀ.ਜੀ.ਡੀ.ਐਸ.ਡੀ.ਕਾਲਜ ਸੈਕਟਰ 32 ਚੰਡੀਗੜ• ਦੀ ਇਸ਼ਨੂਰ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ‘ਤੇ ਆਧਾਰਿਤ ਪੋਸਟਰ ਮੁਕਾਬਲਿਆਂ ਵਿੱਚ ਰਾਮਗੜ•ੀਆ ਗਰਲਜ਼ ਕਾਲਜ ਮਿਲਰਗੰਜ਼ ਦੀ ਜਿਓਤੀ ਸਹਿਗਲ ਨੇ ਪਹਿਲਾ, ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਗਗਨਦੀਪ ਕੌਰ ਨੇ ਦੂਜਾ ਤੇ ਏ.ਐਸ.ਕਾਲਜ ਖੰਨਾ ਦੀ ਅੰਜੂ ਬਾਲਾ ਨੇ ਤੀਜਾ ਸਥਾਨ ਹਾਸਲ ਕੀਤਾ। ਮੁਹਾਵਰੇਦਾਰ ਵਾਰਤਾਲਾਪ ਮੁਕਾਬਲਿਆਂ ਵਿੱਚ ਐਮ.ਸੀ.ਐਮ.ਡੀ.ਏ.ਵੀ. ਗਰਲਜ਼ ਕਾਲਜ ਚੰਡੀਗੜ• ਨੇ ਪਹਿਲਾ, ਰਾਮਗੜ•ੀਆ ਗਰਲਜ਼ ਕਾਲਜ ਮਿਲਰਗੰਜ਼ ਨੇ ਦੂਜਾ ਅਤੇ ਦਸ਼ਮੇਸ਼ ਗਰਲਜ਼ ਕਾਲਜ ਬਾਦਲ ਨੇ ਤੀਜਾ ਸਥਾਨ ਹਾਸਲ ਕੀਤਾ। ਪਹਿਲੇ ਸਥਾਨ ‘ਤੇ ਆਉਣ ਵਾਲੇ 3000 ਰੁਪਏ, ਦੂਜੇ ਸਥਾਨ ਨੂੰ 2000 ਤੇ ਤੀਜੇ ਸਥਾਨ ਨੂੰ 1500 ਰੁਪਏ ਦੇ ਨਗਦ ਇਨਾਮਾਂ ਦੇ ਨਾਲ ਟਰਾਫੀਆਂ ਅਤੇ ਸਰਟੀਫਿਕੇਟ ਦਿੱਤੇ ਗਏ। ਹਿੱਸਾ ਲੈਣ ਵਾਲੇ ਹਰ ਵਿਦਿਆਰਥੀ ਨੂੰ ਸਾਹਿਤਕ ਪੁਸਤਕਾਂ ਇਨਾਮ ਵਿੱਚ ਦਿੱਤੀਆਂ ਗਈਆਂ।
ਇਸ ਤੋਂ ਪਹਿਲਾਂ ਸਵੇਰੇ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਸਮਾਗਮ ਦਾ ਆਗਾਜ਼ ਸ਼ਮਾ ਰੌਸ਼ਨ ਕਰ ਕੇ ਕੀਤਾ। ਇਸ ਮੌਕੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਗੀਤ ‘ਐ ਮੇਰੀ ਮਾਤ ਬੋਲੀ..’ ਨੂੰ ਚਲਾਇਆ ਗਿਆ। ਉਦਘਾਟਨੀ ਭਾਸ਼ਣ ਵਿੱਚ ਸੰਬੋਧਨ ਕਰਦਿਆਂ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੁਨੀਆਂ ਵਿੱਚ 11ਵੇਂ ਨੰਬਰ ਦੀ ਭਾਸ਼ਾ ਹੈ ਅਤੇ 150 ਮੁਲਕਾਂ ਵਿੱਚ ਬੋਲੀ ਜਾਂਦੀ ਹੈ। ਉਨ•ਾਂ ਪ੍ਰਸਿੱਧ ਲੇਖਕ ਅਤੇ ਫਿਲਮ ਕਲਾਕਾਰ ਬਲਰਾਜ ਸਾਹਨੀ ਦੀਆਂ ਉਦਾਹਰਨਾਂ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਮਾਂ ਬੋਲੀ ਨਾਲ ਹੀ ਪਛਾਣ ਬਣਾ ਸਕਦਾ ਹੈ। ਉਨ•ਾਂ ਕਿਹਾ ਕਿ ਮਾਂ ਬੋਲੀ ਦਿਲ ਦੇ ਵਲਵਲਿਆਂ ਅਤੇ ਜਜ਼ਬਿਆਂ ਦੀ ਭਾਸ਼ਾ ਹੈ ਅਤੇ ਆਪਣੇ ਮਨ ਦੇ ਭਾਵ ਸਿਰਫ ਮਾਂ ਬੋਲੀ ਰਾਹੀਂ ਹੀ ਪ੍ਰਗਟਾਏ ਜਾ ਸਕਦੇ ਹਨ। ਉਨ•ਾਂ ਕਿਹਾ ਕਿ ਅੱਜ ਮਾਂ ਬੋਲੀ ਨੂੰ ਬਚਾਉਣ ਲਈ ਸਭ ਤੋਂ ਜ਼ਰੂਰੀ ਹੈ ਕਿ ਨਵੀਂ ਪੀੜ•ੀ ਨੂੰ ਇਸ ਨਾਲ ਜੋੜਿਆ ਜਾਵੇ। ਉਨ•ਾਂ ਨੌਜਵਾਨਾਂ ਨੂੰ ਮਾਂ ਬੋਲੀ ਦੇ ਸਰਵਣ ਪੁੱਤ-ਧੀਆਂ ਬਣ ਕੇ ਰਖਵਾਲੇ ਬਣਨ ਦਾ ਵੀ ਸੱਦਾ ਦਿੱਤਾ।
ਮਹਾਰਾਸ਼ਟਰ ਤੋਂ ਉਚੇਚੇ ਤੌਰ ‘ਤੇ ਆਏ ਸੰਜੇ ਨਾਹਰ ਨੂੰ ‘ਪੰਜਾਬੀ ਮਾਂ ਬੋਲੀ ਸੇਵਾ ਪੁਰਸਕਾਰ’ ਨਾਲ ਸਨਮਾਨਿਆ ਗਿਆ। ਸੰਜੇ ਨਾਹਰ ਨੇ ਪੰਜਾਬੀ ਤੇ ਮਰਾਠੀ ਭਾਸ਼ਾ ਦੇ ਸੋਹਲੇ ਗਾਉਂਦੇ ਕਿਹਾ ਕਿ ਪੰਜਾਬੀਆਂ ਤੇ ਮਹਾਂਰਾਸ਼ਟਰ ਦੇ ਲੋਕਾਂ ਦੀ ਬਹੁਤ ਵੱਡੀ ਸਾਂਝ ਹੈ ਅਤੇ ਦੋਵੇਂ ਬਹਾਦਰ ਕੌਮਾਂ ਦੇ ਹੁੰਦੇ ਉਨ•ਾਂ ਦੀਆਂ ਮਾਤ ਭਾਸ਼ਾਵਾਂ ਕਦੇ ਖਤਮ ਨਹੀਂ ਹੋ ਸਕਦੀਆਂ। ਉਨ•ਾਂ ਕਿਹਾ ਕਿ ਸਾਨੂੰ ਆਉਣ ਵਾਲੀ ਪੀੜ•ੀ ਨੂੰ ਮਾਂ ਬੋਲੀ ਨਾਲ ਜੋੜਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਮਾਤ ਭਾਸ਼ਾ ਉਪਰ ਮਾਣ ਹੋਣਾ ਚਾਹੀਦਾ ਹੈ ਅਤੇ ਕਦੇ ਵੀ ਇਸ ਤੋਂ ਸ਼ਰਮ ਨਹੀਂ ਕਰਨੀ ਚਾਹੀਦੀ।
ਇਸ ਮੌਕੇ ਲੋਕ ਗੀਤ ਤੇ ਲੋਕ ਗਾਥਾਵਾਂ ਦੇ ਮੁਕਾਬਲਿਆਂ ਦੇ ਜੱਜ ਬਣ ਕੇ ਆਏ ਪ੍ਰਸਿੱਧ ਲੋਕ ਗਾਇਕ ਹਰਦੀਪ ਨੇ ਆਪਣਾ ਪ੍ਰਸਿੱਧ ਗੀਤ ‘ਸ਼ਹਿਰ ਪਟਿਆਲੇ ਦੇ’ ਅਤੇ ‘ਗੁੰਮ ਹੋ ਗਈ ਜਵਾਨੀ’ ਗਾ ਕੇ ਪੂਰਾ ਰੰਧਾਵਾ ਆਡੀਟੋਰੀਅਮ ਝੂੰਮਣ ਲਾ ਦਿੱਤਾ। ਕਾਵਿ ਉਚਾਰਨ ਮੁਕਾਬਲਿਆਂ ਦੇ ਜੱਜ ਸੁਖਵਿੰਦਰ ਅੰਮ੍ਰਿਤ ਨੇ ਵੀ ਗੀਤ ‘ਐ ਮੇਰੀ ਮਾਤ ਬੋਲੀ’ ਗਾਇਆ। ਇਸ ਮੌਕੇ ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ ਪ੍ਰਧਾਨ ਗੁਰਬਚਨ ਬਰਾੜ, ਤਾਰਾ ਸਿੰਘ ਆਲਮ, ਸੁਖਵਿੰਦਰ ਅੰਮ੍ਰਿਤ, ਆਰਟਿਸਟ ਕਮਲਜੀਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪ੍ਰਸਿੱਧ ਗਾਇਕਾ ਸੁੱਖੀ ਬਰਾੜ, ਸੰਦੀਪ ਜੋਸ਼ੀ, ਆਰ.ਐਮ.ਸਿੰਘ ਤੇ ਸਤਵੰਤ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ।
ਅੱਜ ਦੇ ਮੁਕਾਬਲਿਆਂ ਦੇ ਸੰਯੋਜਕ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ• ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ.ਨਿਰਮਲ ਜੌੜਾ ਨੇ ਕਿਹਾ ਕਿ ਵਿਦਿਆਰਥੀ ਹੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਰਾਹੀਂ ਅੱਜ ਵਿਦਿਆਰਥੀਆਂ ਨੂੰ ਸਾਹਿਤ ਤੇ ਸੱਭਿਆਚਾਰ ਨਾਲ ਜੋੜਿਆ ਗਿਆ ਹੈ। ਉਨ•ਾਂ ਅੱਜ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਅੰਤ ਵਿੱਚ ਪਰਿਸ਼ਦ ਦੇ ਸਕੱਤਰ ਜਨਰਲ ਡਾ.ਲਖਵਿੰਦਰ ਜੌਹਲ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਵਾਅਦਾ ਕੀਤਾ ਕਿ ਪੰਜਾਬ ਕਲਾ ਪਰਿਸ਼ਦ ਵੱਲੋਂ ਭਵਿੱਖ ਵਿੱਚ ਵੀ ਪੰਜਾਬੀ ਮਾਂ ਬੋਲੀ, ਸਾਹਿਤ, ਸੱਭਿਆਚਾਰ ਤੇ ਵਿਰਸੇ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ।
ਇਸ ਮੌਕੇ ਪੰਜਾਬੀ, ਅੰਗਰੇਜ਼ੀ ਅਤੇ ਸ਼ਾਹਮੁੱਖੀ ਭਾਸ਼ਾ ਵਿੱਚ ਪ੍ਰਕਾਸ਼ਿਤ ਪੰਜਾਬੀ ਬਾਤਾਂ ਦੀ ਪੁਸਤਕ ‘ਸੋਹਣੇ ਪੰਜਾਬ ਦੀਆਂ ਮੋਹਣੀਆਂ ਬਾਤਾਂ’ ਵੀ ਰਿਲੀਜ਼ ਕੀਤੀ ਗਈ। ਗਾਇਕ ਯਾਕੂਬ ਦਾ ਗੀਤ ‘ਮਾਂ ਬੋਲੀ’ ਦਾ ਪੋਸਟਰ ਵੀ ਰਿਲੀਜ਼ ਕੀਤੀ। ਪ੍ਰੋਗਰਾਮਾਂ ਦਾ ਮੰਚ ਸੰਚਾਲਨ ਡਾ.ਨਿਰਮਲ ਜੌੜਾ ਅਤੇ ਸਿਮਰਨਜੀਤ ਸਿੰਮੀ ਨੇ ਕੀਤਾ। ਅੰਤ ਵਿੱਚ ਸਿਮਰਨਜੀਤ ਸਿੰਮੀ ਨੇ ਵੀ ਮਾਂ ਬੋਲੀ ਨੂੰ ਸਮਰਪਿਤ ਗੀਤ ਗਾਇਆ। ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਦੀਵਾਨ ਮੰਨਾ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ.ਸਰਬਜੀਤ ਕੌਰ ਸੋਹਲ, ਪੰਜਾਬ ਸੰਗੀਤ ਨਾਟਕ ਅਕਾਦਮੀ ਦੀ ਸਕੱਤਰ ਪ੍ਰੀਤਮ ਰੁਪਾਲ, ਕਵੀ ਦੀਪਕ ਸ਼ਰਮਾ ਚਨਾਰਥਲ, ਸਾਹਿਤਕਾਰ ਡਾ.ਸੁਰਿੰਦਰ ਗਿੱਲ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

Most Popular

Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ

Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ

by Ranjit Singh
4 weeks ago
0

Big Breaking: ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ: SHO ਸਸਪੈਂਡ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 