ਕੱਲ੍ਹ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ‘ਰੇਲ ਰੋਕੋ ਅੰਦੋਲਨ’

ਚੰਡੀਗੜ੍ਹ, 17ਅਕਤੂਬਰ(ਵਿਸ਼ਵ ਵਾਰਤਾ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਹਿੰਸਾ ਵਿਚ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਕੱਲ੍ਹ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਇਸ ਅੰਦੋਲਨ ਦੇ ਚਲਦੇ ਕੱਲ੍ਹ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕਾਂ ਤੇ ਵਿਰੋਧ ਪ੍ਰਦਰਸ਼ਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਇਸ ਸਬੰਧੀ ਪੁਲਿਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਜੀਆਰਪੀ ਅਤੇ ਆਰਪੀਐਫ ਚੌਕਸ ਹਨ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
https://twitter.com/Kisanektamorcha/status/1449699384677916674?ref_src=twsrc%5Etfw%7Ctwcamp%5Etweetembed%7Ctwterm%5E1449699384677916674%7Ctwgr%5E%7Ctwcon%5Es1_c10&ref_url=https%3A%2F%2Fdailypost.in%2Flatest-punjabi-news%2Frail-roko-andolan%2F






















