ਮੁੱਖ ਮੰਤਰੀ ਅਤੇ ਨਵਜੋਤ ਸਿੱਧੂ ਵਿਚਾਲੇ ਮੀਟਿੰਗ ( ਪੜ੍ਹੋ ਹੋਰ ਕਿਹੜੇ- ਕਿਹੜੇ ਮੰਤਰੀ ਮੀਟਿੰਗ ਵਿੱਚ ਸਨ ਮਜ਼ੂਦ ?)

ਚੰਡੀਗੜ੍ਹ, 17 ਅਕਤੂਬਰ( ਵਿਸ਼ਵ ਵਾਰਤਾ )-ਪੰਜਾਬ ਕਾਂਗਰਸ ਵਿੱਚ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੇ ਰਿਹਾ। ਪੰਜਾਬ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਵੀ ਨਰਾਜ਼ ਚੱਲੇ ਆ ਰਹੇ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਕੀਤੀ ਗਈ ਇਸ ਮੀਟਿੰਗ ਵਿੱਚ ਹਾਈਕਮਾਂਡ ਵੱਲੋਂ ਹਰੀਸ਼ ਚੌਧਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸਿੱਧੂ ਕਈ ਵਿਧਾਇਕਾਂ ਨੂੰ ਮੰਤਰੀ ਬਣਾਏ ਜਾਣ ਅਤੇ ਅਧਿਕਾਰੀਆਂ ਦੀ ਨਿਯੁਕਤੀ ਕਰਨ ਤੋਂ ਨਰਾਜ਼ ਚੱਲ ਰਹੇ ਹਨ। ਇਸ ਤੋਂ ਬਾਅਦ ਸਿੱਧੂ ਨੇ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ। ਸਿੱਧੂ ਲਗਾਤਾਰ ਹੀ ਆਪਣੀ ਕਾਂਗਰਸ ਸਰਕਾਰ ਨੂੰ ਹੀ ਨਿਸ਼ਾਨੇ ਉਤੇ ਲੈਂਦੇ ਆਏ ਹਨ। ਉਨ੍ਹਾਂ ਵੱਲੋਂ ਕਾਂਗਰਸ ਹਾਈਕਮਾਂਡ ਨੂੰ ਵੀ ਚਿੱਠੀ ਲਿਖੀ ਗਈ।”






















