ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਥੋੜ੍ਹੀ ਦੇਰ ‘ਚ
ਬਿਜਲੀ ਦੇ ਸੰਬੰਧ ਵਿੱਚ ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ
ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਹੋਵੇਗੀ ਇਹ ਬੈਠਕ
ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਥੋੜ੍ਹੀ ਹੀ ਦੇਰ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਗਵਾਈ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਬਿਜਲੀ ਦੇ ਸੰਬੰਧ ਵਿੱਚ ਕੋਈ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਕਈ ਹੋਰ ਅਹਿਮ ਮੁੱਦਿਆਂ ਤੇ ਵਿਚਾਰ-ਚਰਚਾ ਹੋਵੇਗੀ।























