ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ‘ਰੇਲ ਰੋਕੋ ਅੰਦੋਲਨ’ ਅੱਜ

ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਹਿੰਸਾ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਅੱਜ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ। ਇਸ ਅੰਦੋਲਨ ਦੇ ਚਲਦੇ ਕਿਸਾਨਾਂ ਵੱਲੋਂ ਰੇਲ ਗੱਡੀਆਂ ਨੂੰ ਰੋਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਹ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਜਾਵੇਗਾ। ਇਸ ਸਬੰਧੀ ਪੁਲਿਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਜੀਆਰਪੀ ਅਤੇ ਆਰਪੀਐਫ ਚੌਕਸ ਹਨ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।






















