ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ
ਦੇਖੋ, ਕਿਹੜੇ ਮੁੱਦਿਆਂ ਤੇ ਹੋ ਰਹੀ ਹੈ ਵਿਚਾਰ-ਚਰਚਾ

ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਜਾਰੀ ਹੈ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਬਿਜਲੀ ਦਰਾਂ ਘਟਾਉਣ ਅਤੇ ਮਾਈਨਿੰਗ ਪਾਲਿਸੀ ਸੰਬੰਧੀ ਚਰਚਾ ਹੋ ਰਹੀ ਹੈ। ਇਸ ਤੋਂ ਇਲਾਵਾ ਉਲੰਪਿਕ ਹਾਕੀ ਖਿਡਾਰੀਆਂ ਨੂੰ ਨੌਕਰੀ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮੁੱਦੇ ਵੀ ਵਿਚਾਰੇ ਜਾ ਰਹੇ ਹਨ। ਇਸ ਮੀਟਿੰਗ ਤੋਂ ਬਾਅਦ ਕੋਈ ਅਹਿਮ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।






















