ਪੰਜਾਬ ਵਿੱਚ ਡੇਂਗੂ ਦਾ ਕਹਿਰ,ਪਿਛਲੇ ਸਾਲ ਦੇ ਮੁਕਾਬਲੇ 3 ਗੁਣਾ ਜਿਆਦਾ ਕੇਸ ਆਏ ਸਾਹਮਣੇ

ਚੰਡੀਗੜ੍ਹ,19 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਡੇਂਗੂ ਦੇ ਕੇਸਾਂ ਵਿੱਚ ਬੇਤਹਾਸ਼ਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਪੰਜਾਬ ਵਿੱਚ ਅਕਤੂਬਰ ਦੇ ਅੱਧ ਤੱਕ 8600 ਕੇਸ ਸਾਹਮਣੇ ਆਏ ਹਨ। ਜਿਹੜੇ ਕਿ ਪਿਛਲੇ ਸਾਲ ਦੇ 3200 ਕੇਸਾਂ ਦੇ ਮੁਕਾਬਲੇ ਲਗਭਗ ਤਿੰਨ ਗੁਣਾ ਜਿਆਦਾ ਹਨ। ਇਹਨਾਂ ਵਿੱਚ ਸਭ ਤੋਂ ਵੱਧ ਮੋਹਾਲੀ 1622,ਬਠਿੰਡਾ 1456,ਹੁਸ਼ਿਆਰਪੁਰ 1139,ਅੰਮ੍ਰਿਤਸਰ 1108 ਅਤੇ ਪਠਾਨਕੋਟ ਵਿੱਚ 150 ਕੇਸ ਸਾਹਮਣੇ ਆਏ ਹਨ। ਦੱਸ ਦਈਏ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਵਿੱਚ ਜਾਂ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਇਸਤੋਂ ਇਲਾਵਾ ਮੱਛਰਾਂ ਤੋਂ ਬਚਣ ਦੇ ਉਪਾਅ ਕਰਨ ।






















