ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ
ਤੁਹਾਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ ਸੜਕ ਰੋਕਣ ਦਾ ਨਹੀਂ-ਸੁਪਰੀਮ ਕੋਰਟ
ਦੇਖੋ,ਕਦੋਂ ਹੋਵੇਗੀ ਕਿਸਾਨ ਅੰਦੋਲਨ ਨਾਲ ਜੁੜੇ ਮਾਮਲੇ ਦੀ ਅਗਲੀ ਸੁਣਵਾਈ

ਦਿੱਲੀ,21 ਅਕਤੂਬਰ(ਵਿਸ਼ਵ ਵਾਰਤਾ)- ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਹੈ ਕਿ ਤੁਸੀਂ ਅੰਦੋਲਨ ਕਰ ਸਕਦੇ ਹੋ ਪਰ ਤੁਹਾਨੂੰ ਸੜਕਾਂ ਰੋਕਣ ਦਾ ਅਧਿਕਾਰ ਨਹੀਂ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਕੋਈ ਵੀ ਰਸਤਾ ਨਹੀਂ ਰੋਕਿਆ ਗਿਆ। ਸੜਕ ਸਿਰਫ ਪੁਲਿਸ ਵੱਲੋਂ ਰੋਕੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸੁਪਰੀਮ ਕੋਰਟ ਵੱਲੋਂ 7 ਦਸੰਬਰ ਨੂੰ ਰੱਖੀ ਗਈ ਹੈ।






















