• Latest
  • Trending
ਰਾਜਾ ਵੜਿੰਗ ਦੇ ਰਿਪੋਰਟ ਕਾਰਡ ‘ਚ ਸਿਆਸੀ ਟਰਾਂਸਪੋਰਟ ਮਾਫ਼ੀਆ ਖਿਲਾਫ਼ ਕੋਈ ਕਾਰਵਾਈ ਸ਼ਾਮਲ ਨਹੀਂ : ਦਿਨੇਸ਼ ਚੱਢਾ

ਰਾਜਾ ਵੜਿੰਗ ਦੇ ਰਿਪੋਰਟ ਕਾਰਡ ‘ਚ ਸਿਆਸੀ ਟਰਾਂਸਪੋਰਟ ਮਾਫ਼ੀਆ ਖਿਲਾਫ਼ ਕੋਈ ਕਾਰਵਾਈ ਸ਼ਾਮਲ ਨਹੀਂ : ਦਿਨੇਸ਼ ਚੱਢਾ

5 years ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

1 minute ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

34 minutes ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

1 hour ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

2 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

3 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

3 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

4 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

4 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

5 hours ago
Hindi News
English News
Saturday, November 28, 2026
No Result
View All Result
26 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਾ ਵੜਿੰਗ ਦੇ ਰਿਪੋਰਟ ਕਾਰਡ ‘ਚ ਸਿਆਸੀ ਟਰਾਂਸਪੋਰਟ ਮਾਫ਼ੀਆ ਖਿਲਾਫ਼ ਕੋਈ ਕਾਰਵਾਈ ਸ਼ਾਮਲ ਨਹੀਂ : ਦਿਨੇਸ਼ ਚੱਢਾ

October 21, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਰਾਜਾ ਵੜਿੰਗ ਦੇ ਰਿਪੋਰਟ ਕਾਰਡ ‘ਚ ਸਿਆਸੀ ਟਰਾਂਸਪੋਰਟ ਮਾਫ਼ੀਆ ਖਿਲਾਫ਼ ਕੋਈ ਕਾਰਵਾਈ ਸ਼ਾਮਲ ਨਹੀਂ : ਦਿਨੇਸ਼ ਚੱਢਾ

*ਰਾਜਾ ਵੜਿੰਗ ਦੇ ਰਿਪੋਰਟ ਕਾਰਡ ‘ਚ ਸਿਆਸੀ ਟਰਾਂਸਪੋਰਟ ਮਾਫ਼ੀਆ ਖਿਲਾਫ਼ ਕੋਈ ਕਾਰਵਾਈ ਸ਼ਾਮਲ ਨਹੀਂ : ਦਿਨੇਸ਼ ਚੱਢਾ*

*-ਕਿਹਾ, ਰਾਜਾ ਵੜਿੰਗ ਦੇ ਪਸ਼ਚਾਤਾਪ ਅਨੁਸਾਰ ਰਾਜ਼ੀਆ ਸੁਲਤਾਨਾ ਅਤੇ ਅਰੁਣਾ ਚੌਧਰੀ ਖ਼ਿਲਾਫ਼ ਹੋਵੇ ਕਾਰਵਾਈ*

*-ਸਿਆਸੀ ਟਰਾਂਸਪੋਰਟ ਮਾਫ਼ੀਆ ਵੱਲੋਂ ਪਿਛਲੇ 15 ਸਾਲਾਂ ਦੌਰਾਨ ਖ਼ਜ਼ਾਨੇ ‘ਚੋਂ ਲੁੱਟੇ 20 ਹਜ਼ਾਰ ਕਰੋੜ ਰਿਕਵਰ ਹੋਣ*

ਰਾਜਾ ਵੜਿੰਗ ਦੇ ਰਿਪੋਰਟ ਕਾਰਡ ‘ਚ ਸਿਆਸੀ ਟਰਾਂਸਪੋਰਟ ਮਾਫ਼ੀਆ ਖਿਲਾਫ਼ ਕੋਈ ਕਾਰਵਾਈ ਸ਼ਾਮਲ ਨਹੀਂ : ਦਿਨੇਸ਼ ਚੱਢਾ

ਚੰਡੀਗੜ, 21 ਅਕਤੂਬਰ ; ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਆਰ.ਟੀ.ਆਈ ਕਾਰਕੁੰਨ ਐਡਵੋਕੇਟ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚੰਡੀਗੜ ‘ਚ ਕੀਤੇ ਦਾਅਵਿਆਂ ਨੂੰ ਗਂੋਗਲੂਆਂ ਤੋਂ ਮਿੱਟੀ ਝਾੜਣਾ ਕਰਾਰ ਦਿੰਦਿਆਂ ਕਿਹਾ, ”ਟਰਾਂਸਪੋਰਟ ਮੰਤਰੀ ਜੀ ਤੁਸੀਂ ਅੰਕੜਿਆਂ ਦਾ ਖੇਲ ਖੇਡ ਕੇ ਸਵਾਦ ਲੈ ਰਹੋ, ਪਰ ਪੰਜਾਬ ਵਾਸੀਆਂ ਨੂੰ ਅਸਲ ਸਵਾਦ ਉਦੋਂ ਆਉਣਾ ਜਦੋਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਪਰਚੇ ਦਰਜ ਹੋਣਗੇ ਅਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਦਾ ਪੈਸਾ ਵਾਪਸ ਕਰਾਉਂਗੇ।” ਦਿਨੇਸ਼ ਚੱਢਾ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਸਰਕਾਰਾਂ ਵੇਲੇ ਸਰਕਾਰੀ ਟਰਾਂਸਪੋਰਟ ਨੂੰ ਲੁੱਟਣ ਦੇ ਸਬੂਤਾਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਅਤੇ ਇਸ ਸਮੇਂ ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੀ ਹਾਜਰ ਸਨ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਸਵਾਲ ਕੀਤਾ ਕਿ ਉਹ ਆਪਣੇ ਰਿਪੋਰਟ ਕਾਰਡ ‘ਚ ਦੱਸਣ ਕਿ ਉਨਾਂ ਨੇ ਕਾਂਗਰਸੀਆਂ ਅਤੇ ਅਕਾਲੀਆਂ ਦੇ ਨਜਾਇਜ ਵਾਧਿਆਂ ਵਾਲੇ ਹਜ਼ਾਰਾਂ ਪਰਮਿਟਾਂ ਵਿਚੋਂ ਕਿੰਨਿਆਂ ਨੂੰ ਰੱਦ ਕੀਤਾ ਹੈ? ਕਿੰਨੇ ਪਰਚੇ ਦਰਜ ਕਰਵਾ ਕੇ ਲੁੱਟੇ ਗਏ ਟੈਕਸ ਦੀ ਰਿਕਵਰੀ ਸ਼ੁਰੂ ਕਰਵਾਈ ਹੈ? ਉਨਾਂ ਕਿਹਾ ਕਿ ਜੇਕਰ ਵੜਿੰਗ ਵੱਲੋਂ ਪਿੱਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦਾ ਕੀਤਾ ਗਿਆ ਪੱਸ਼ਚਾਤਾਪ ਸੱਚਾ ਹੈ ਤਾਂ ਉਸ ਸਮੇਂ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਹੀਆਂ ਬੀਬੀ ਰਜ਼ੀਆ ਸੁਲਤਾਨਾ ਅਤੇ ਬੀਬੀ ਅਰੁਣਾ ਚੌਧਰੀ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਾਹਰ ਕੀਤਾ ਜਾਵੇ, ਜਿਨਾਂ ਮੰਤਰੀ ਹੁੰਦਿਆਂ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।
ਚੱਢਾ ਨੇ ਕਿਹਾ, ”ਟਰਾਂਸਪੋਰਟ ਮੰਤਰੀ ਨੇ ਆਪਣੀ ਪਿੱਠ ਆਪ ਥਾਪੜਦੇ ਹੋਏ ਕਹਿੰਦੇ ਹਨ ਕਿ ਉਨਾਂ 258 ਬੱਸਾਂ ਨੂੰ ਬੰਦ ਕੀਤਾ ਹੈ, ਜਿਸ ਨਾਲ 53 ਲੱਖ ਤੋਂ ਜ਼ਿਆਦਾ ਪ੍ਰਤੀ ਦਿਨ ਦਾ ਟਰਾਂਸਪੋਰਟ ਵਿਭਾਗ ਨੂੰ ਲਾਭ ਹੋਇਆ ਹੈ। ਅਜਿਹੀਆਂ ਨਜਾਇਜ ਬੱਸਾਂ ਕਾਰਨ ਪਿਛਲੇ 15 ਸਾਲਾਂ ‘ਚ ਵਿਭਾਗ ਨੂੰ ਕਰੀਬ 3 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ।” ਉਨਾਂ ਟਰਾਂਸਪੋਰਟ ਮੰਤਰੀ ਨੂੰ ਸਵਾਲ ਪੁੱਛਿਆ ਕਿ ਜੇ ਪੰਜਾਬ ਵਿੱਚ ਚੱਲਦੀਆਂ 5 ਹਜ਼ਾਰ ਨਜਾਇਜ਼ ਚਲਦੀਆਂ ਬੱਸਾਂ ਖ਼ਿਲਾਫ਼ ਸਹੀ ਅਰਥਾਂ ਵਿੱਚ ਕਾਰਵਾਈ ਹੁੰਦੀ ਤਾਂ ਰਾਜਾ ਵੜਿੰਗ ਦੇ ਆਪਣੇ ਕਬੂਲਨਾਮੇ ਅਨੁਸਾਰ ਹੀ ਪੰਜਾਬ ਦੇ ਖ਼ਜ਼ਾਨੇ ‘ਤੇ 15-20 ਹਜ਼ਾਰ ਕਰੋੜ ਤੋਂ ਜ਼ਿਆਦਾ ਦਾ ਡਾਕਾ ਵੱਜਿਆ ਹੈ।
‘ਆਪ’ ਆਗੂ ਨੇ ਕਿਹਾ ਕਿ ਉਨਾਂ ਟਰਾਂਸਪੋਰਟ ਮੰਤਰੀ ਨੂੰ ਪੱਤਰ ਲਿਖ ਕੇ ਅਤੇ ਟਵੀਟ ‘ਤੇ ਸੁਨੇਹਾ ਲਾ ਕੇ ਬਿਨਾਂ ਨੀਤੀ ਤੋਂ ਰੂਟ ਪਰਮਿਟ ਵਧਾਉਣ ਵਾਲੇ ਅਕਾਲੀਆਂ ਅਤੇ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਕਈ ਵਾਰ ਬੇਨਤੀ ਕੀਤੀ ਹੈ, ਪਰ ਮੰਤਰੀ ਨੇ ਇਨਾਂ ਸਿਆਸੀ ਟਰਾਂਸਪੋਟਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਚੱਢਾ ਨੇ ਦੱਸਿਆ ਕਿ ਉਹਨਾਂ ਟਰਾਂਸਪੋਰਟ ਮੰਤਰੀ ਨੂੰ ਭੇਜੇ ਪੱਤਰ ਚ ਲਿਖਿਆ ਹੈ ਕਿ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਕੀਤੇ ਜਾਣ ਵਾਲੇ ਬੱਸ ਪਰਮਿਟਾਂ ਵਿਚ ਸਰਕਾਰੀ ਬੱਸਾਂ ਅਤੇ ਪ੍ਰਾਈਵੇਟ ਬੱਸਾਂ ਦੇ ਪਰਮਿਟਾਂ ਦੀ ਹੱਦ ਨਿਸ਼ਚਿਤ ਹੁੰਦੀ ਹੈ। ਉਦਾਹਰਣ ਵਜੋਂ 1990 ਚ ਸਟੇਟ ਹਾਈਵੇਜ ਉੱਤੇ ਸਰਕਾਰੀ ਅਤੇ ਪ੍ਰਾਈਵੇਟ ਪਰਮਿਟਾਂ ਦਾ ਕੋਟਾ 50:50 ਪ੍ਰਤੀਸ਼ਤ ਸੀ। ਪਰ ਉਦੋਂ ਤੋਂ ਲੈ ਕੇ ਅੱਜ ਤੱਕ ਦੀਆਂ ਅਕਾਲੀ ਤੇ ਕਾਂਗਰਸ ਸਰਕਾਰਾਂ ਦੀ ਮਿਲੀਭੁਗਤ ਨਾਲ਼ ਸਿਆਸੀ ਲੋਕਾਂ ਨੂੰ ਪ੍ਰਾਈਵੇਟ ਕੋਟੇ ਤੋਂ ਵਧ ਕੇ ਪਰਮਿਟ ਦੇਣ ਲਈ ਟਰਾਂਸਪੋਰਟ ਨੀਤੀ ਦੀ ਉਲੰਘਣਾ ਕੀਤੀ ਗਈ ਹੈ । ਉਨਾਂ ਕਿਹਾ ਕਿ ਸਰਕਾਰੀ ਕੋਟੇ ਨੂੰ ਅਸਿੱਧੇ ਤੌਰ ਤੇ ਖਤਮ ਕਰਨ ਲਈ ਪ੍ਰਾਈਵੇਟ ਬੱਸਾਂ ਦੇ ਪਰਮਿਟਾਂ ਨੂੰ 5- 5 ਗੁਣਾ ਵਧਾ ਦਿੱਤਾ ਗਿਆ ਅਤੇ ਕਈ ਪਰਮਿਟਾਂ ‘ਚ 10-10 ਬਾਰ ਵਾਧਾ ਕੀਤਾ ਗਿਆ।
ਐਡਵੋਕੇਟ ਚੱਢਾ ਨੇ ਪੱਤਰ ਦੇ ਨਾਲ ਹੀ ਔਰਬਿਟ ਬੱਸ ਕੰਪਨੀ, ਰਾਜਧਾਨੀ, ਪ੍ਰਿੰਸ ਹਾਈਵੇਅ, ਤਾਜ ਟਰੈਵਲਜ਼ ਅਤੇ ਨਿਊ ਦੀਪ ਟਰਾਂਸਪੋਰਟਾਂ ਦੇ ਬੱਸ ਪਰਮਿਟਾਂ ਦੀ ਸੂਚੀ ਸਬੂਤ ਦੇ ਤੌਰ ਤੇ ਟਰਾਂਸਪੋਰਟ ਮੰਤਰੀ ਨੂੰ ਭੇਜੀ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਚੱਢਾ ਨੇ ਦੱਸਿਆ ”ਮਾਣਯੋਗ ਹਾਈਕੋਰਟ ਹਾਈਕੋਰਟ ਨੇ ਵੀ ਦਸੰਬਰ 2012 ਦੀ ਜੱਜਮੈਂਟ ਚ ਸਪਸ਼ਟ ਲਿਖਿਆ ਹੈ ਕਿ ਪ੍ਰਾਈਵੇਟ ਬੱਸਾਂ ਨੂੰ ਫਾਇਦਾ ਦੇਣ ਦੇ ਪਰਮਿਟਾਂ ਚ ਇਹ ਗੈਰਕਨੂੰਨੀ ਵਾਧੇ ਸਰਕਾਰੀ ਬੱਸਾਂ ਨੂੰ ਖਤਮ ਕਰਨ ਵਾਲੇ ਹਨ। ਪਰ ਫਿਰ ਵੀ ਅੱਜ ਤੱਕ ਨਾ ਤਾਂ ਇਨਾਂ ਕਰੀਬ 5000 ਨਜਾਇਜ ਪਰਮਿਟਾਂ ਤੇ ਕੋਈ ਵੀ ਕਾਰਵਾਈ ਕੀਤੀ ਗਈ ਤੇ ਨਾ ਹੀ ਇਨਾਂ ਪਰਮਿਟਾਂ ਲਈ ਜਿੰਮੇਵਾਰ ਅਧਿਕਾਰੀਆਂ ਅਤੇ ਨੇਤਾਵਾਂ ਤੇ ਕੋਈ ਕਾਰਵਾਈ ਕੀਤੀ ਗਈ।” ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਇਸ ਤਰਾਂ ਦੇ ਹਜ਼ਾਰਾਂ ਪਰਮਿਟਾਂ ਨੂੰ ਤੁਰੰਤ ਰੱਦ ਕਰਨ, ਜਿੰਮੇਵਾਰ ਅਫਸਰਾਂ ਅਤੇ ਸਿਆਸੀ ਲੋਕਾਂ ਉੱਤੇ ਪਰਚਾ ਦਰਜ ਕਰਵਾਉਣ ਦੀ ਮੰਗ ਕੀਤੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 28, 2026
0

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 28 ਨਵੰਬਰ 2026...

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...

Most Popular

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

by Ranjit Singh
6 days ago
0

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ - ਭਾਰਤੀ ਟੀਮ ਨੇ ਪਹਿਲੀ ਪਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 