ਸੰਯੁਕਤ ਕਿਸਾਨ ਮੋਰਚੇ ਨੇ ਯੋਗੇਂਦਰ ਯਾਦਵ ਨੂੰ ਕੀਤਾ ਮੁਅੱਤਲ

ਨਵੀਂ ਦਿੱਲੀ,22ਅਕਤੂਬਰ(ਵਿਸ਼ਵ ਵਾਰਤਾ)- ਨਵੇਂ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਕੱਲ੍ਹ ਵੱਡਾ ਮੋੜ ਆਇਆ ਜਦੋਂ ਸੰਯੁਕਤ ਕਿਸਾਨ ਮੋਰਚੇ ਦੇ ਯੋਗੇਂਦਰ ਯਾਦਵ ਨੂੰ ਇੱਕ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਯੋਗੇਂਦਰ ਯਾਦਵ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਘਰ ਗਏ ਸਨ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਸੀ।






















