ਸੁਖਬੀਰ ਸਿੰਘ ਬਾਦਲ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ, 22 ਅਕਤੂਬਰ 2021 (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਰਵੀਕਰਨ ਸਿੰਘ ਕਾਹਲੋ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਅਤੇ ਲਖਬੀਰ ਸਿੰਘ ਲੋਧੀਨੰਗਲ ਨੂੰ ਫਤਿਹਗਡ਼੍ਹ ਚੂਡ਼ੀਆ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਪਾਰਟੀ ਵਲੋਂ ਹੁਣ ਤੱਕ 76 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।
S Sukhbir S Badal has announced S Ravikaran Singh Kahlon from Dera Baba Nanak and S Lakhbir S Lodhinangal from Fatehgarh Churian assembly constituency as party candidates for assembly elections. With this total candidates announced become 76.
— Dr Daljit S Cheema (@drcheemasad) October 22, 2021





















