ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਜੰਮੂ-ਕਸ਼ਮੀਰ ਦੌਰੇ ਤੇ
ਚੰਡੀਗੜ੍ਹ, 23ਅਕਤੂਬਰ(ਵਿਸ਼ਵ ਵਾਰਤਾ)-ਧਾਰਾ 370 ਹਟਾਏ ਜਾਣ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪਹਿਲੀ ਵਾਰ ਜੰਮੂ -ਕਸ਼ਮੀਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੌਰੇ ਨੂੰ ਲੈ ਕੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਲਈ ਸ਼ੁੱਕਰਵਾਰ ਨੂੰ ਸੀਆਰਪੀਐਫ ਦੀ ਵੀਆਈਪੀ ਯੂਨਿਟ ਜੰਮੂ ਪਹੁੰਚੀ। ਸੀਨੀਅਰ ਅਧਿਕਾਰੀਆਂ ਨੇ ਰੈਲੀ ਵਾਲੀ ਥਾਂ ਭਗਵਤੀ ਨਗਰ ਗਰਾਊਂਡ ਦਾ ਦੌਰਾ ਕੀਤਾ।























