ਪਿੰਡ ਨਾਰੂ ਨੰਗਲ ਵਿਚ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਦੀ ਹੋਈ ਮੀਟਿੰਗ
ਹੁਸ਼ਿਆਰਪੁਰ, 23 ਅਕਤੂਬਰ (ਵਿਸ਼ਵ ਵਾਰਤਾ ) ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਤੇਲ ਕੰਪਨੀਆਂ ਪੈਟਰੋਲ ਤੇ ਡੀਜਲ ਦੇ ਰੇਟਾਂ ਵਿਚ ਵਿਚ ਵਾਧਾ ਕਰ ਰਹੀਆਂ ਹਨ ਤੇ ਕੇਂਦਰ ਦੀ ਭਾਜਪਾ ਸਰਕਾਰ ਮੂਕ ਦਰਸ਼ਕ ਬਣਕੇ ਲੋਕਾਂ ਦੀ ਹੋ ਰਹੀ ਇਸ ਲੁੱਟ ਦਾ ਤਮਾਸ਼ਾ ਦੇਖ ਰਹੀ ਹੈ ਜੋ ਕਿ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ, ਇਹ ਪ੍ਰਗਟਾਵਾ ਸਮਾਜਸੇਵੀ ਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਸਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਰਿੰਦਰ ਸਿੰਘ ਪਰਹਾਰ ਵੱਲੋਂ ਹਲਕੇ ਦੇ ਪਿੰਡ ਨਾਰੂ ਨੰਗਲ ਵਿਖੇ ਕੀਤਾ ਗਿਆ ਜਿੱਥੇ ਪੁੱਜਣ ’ਤੇ ਜਗਤਾਰ ਸਿੰਘ ਸਰਕਲ ਪ੍ਰਧਾਨ ਤੇ ਸੁਮਿੱਤਰ ਸਿੰਘ ਸੀਕਰੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਪਰਹਾਰ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਹ ਉਹੀ ਭਾਜਪਾ ਹੈ ਜੋ ਕਿ ਕਿਸੇ ਸਮੇਂ ਦੇਸ਼ ਵਿਚ ਵੱਧ ਰਹੀ ਮਹਿੰਗਾਈ ਦਾ ਰੌਲਾ ਪਾਉਂਦੀ ਰਹੀ ਹੈ ਤੇ ਹੁਣ ਜਦੋਂ ਦੇਸ਼ ਵਾਸੀਆਂ ਨੇ ਇਸ ਪਾਰਟੀ ਨੂੰ ਸੱਤਾ ਸੰਭਾਲੀ ਹੋਈ ਹੈ ਤਦ ਭਾਜਪਾ ਸਰਕਾਰ ਦੇਸ਼ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਉਣ ਵਿਚ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਉਣ ਦੀ ਜਿੰਮੇਵਾਰੀ ਸੂਬੇ ਦੀ ਕਾਂਗਰਸ ਸਰਕਾਰ ਦੀ ਵੀ ਹੈ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਤੇਲ ਦੀ ਵਿੱਕਰੀ ’ਤੇ ਲਗਾਏ ਜਾ ਰਹੇ ਟੈਕਸਾਂ ਵਿਚ ਕੁਝ ਕਟੌਤੀ ਕਰਕੇ ਲੋਕਾਂ ਨੂੰ ਸਸਤਾ ਤੇਲ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਮਹਿੰਗਾਈ ਨੂੰ ਨੱਥ ਪਾਈ ਜਾ ਸਕੇ ਲੇਕਿਨ ਸੂਬਾ ਸਰਕਾਰ ਵੀ ਫੇਲ ਹੋ ਚੁੱਕੀ ਹੈ। ਵਰਿੰਦਰ ਪਰਹਾਰ ਨੇ ਕਿਹਾ ਕਿ ਸੂਬੇ ਵਿਚ ਬਸਪਾ-ਅਕਾਲੀ ਦਲ ਦੀ ਸਰਕਾਰ ਬਣਨ ’ਤੇ ਯਕੀਨਨ ਤੌਰ ’ਤੇ ਤੇਲ ’ਤੇ ਲਗਾਏ ਜਾ ਰਹੇ ਟੈਕਸ ਘੱਟ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਇਸ ਮੌਕੇ ਰਵਿੰਦਰ ਸਿੰਘ ਨਿੱਕਾ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਜਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਜਸਵੀਰ ਸਿੰਘ, ਸਤਿੰਦਰ ਸਿੰਘ, ਗੁਰਮੇਲ ਸਿੰਘ, ਮਹਿੰਦਰ ਸਿੰਘ, ਜਸਵੀਰ ਸਿੰਘ, ਨਵਿੰਦਰ ਸਿੰਘ, ਜਸਬੀਰ ਬਿੱਟੂ, ਨਿਰਮਲ ਸਿੰਘ, ਰਣਜੀਤ ਸਿੰਘ, ਜਰਨੈਲ ਸਿੰਘ, ਗੁਰਨੇਕ ਸਿੰਘ, ਬਲਜੀਤ ਸਿੰਘ, ਮਹਿੰਗਾ ਸਿੰਘ, ਕਰਮ ਸਿੰਘ ਆਦਿ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ।























