ਬਠਿੰਡਾ ਵਿੱਚ ਕਿਸਾਨਾਂ ਦਾ ਜਬਰਦਸਤ ਪ੍ਰਦਰਸ਼ਨ
ਖਰਾਬ ਫਸਲ ਦੇ ਮੁਆਵਜੇ ਦੀ ਮੰਗ ਕਰ ਰਹੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਕੀਤੇ ਬੰਦ ਤੇ ਤੋੜੇ ਪੁਲਿਸ ਦੇ ਬੈਰੀਕੇਡ

ਚੰਡੀਗੜ੍ਹ,25 ਅਕਤੂਬਰ(ਵਿਸ਼ਵ ਵਾਰਤਾ) ਬਠਿੰਡਾ ਵਿੱਚ ਖਰਾਬ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਦੇ ਸਾਰੇ ਗੇਟ ਬੰਦ ਕਰ ਦਿੱਤੇ ਅਤੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਵੀ ਤੋੜ ਦਿੱਤੇ।






















