ਹੁਣ ਚੰਡੀਗੜ੍ਹ ਨਹੀਂ ਇਸ ਸ਼ਹਿਰ ਵਿੱਚ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
ਦੇਖੋ,ਕਦੋਂ ਹੋਵੇਗੀ ਮੀਟਿੰਗ ਅਤੇ ਕਿਹੜੇ ਮੁੱਦਿਆਂ ਤੇ ਹੋਵੇਗੀ ਵਿਚਾਰ ਚਰਚਾ

ਚੰਡੀਗੜ੍ਹ,25 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਚੰਡੀਗੜ੍ਹ ਵਿਖੇ ਨਹੀਂ ਸਗੋਂ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਤੇ ਸਥਿਤ ਸਰਕਟ ਹਾਊਸ ਵਿਖੇ ਹੋਵੇਗੀ। ਇਸ ਮੀਟਿੰਗ ਦਾ ਸਮਾਂ ਸਵੇਰੇ ਸਵਾ 9 ਵਜੇ ਹੋਵੇਗਾ ਅਤੇ ਮੀਟਿੰਗ ਦਾ ਅਜੰਡਾ ਮੌਕੇ ਤੇ ਹੀ ਦੱਸਿਆ ਜਾਵੇਗਾ। ਇਸ ਮੀਟਿੰਗ ਵਿੱਚ ਕਿਸਾਨੀ ਸੰਘਰਸ਼ ਅਤੇ ਮਹਿੰਗਾਈ ਵਰਗੇ ਮੁੱਦਿਆਂ ਤੇ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਆਏ ਦਿਨ ਲੱਗਦੇ ਮੁਲਾਜ਼ਮਾਂ ਦੇ ਧਰਨਿਆਂ ਤੇ ਵੀ ਵਿਚਾਰ ਚਰਚਾ ਹੋ ਸਕਦੀ ਹੈ।






















