ਸਾਬਕਾ ਮੰਤਰੀ ਮਲਕੀਤ ਸਿੰਘ ਬਿਰਮੀ ਅੱਜ ਕਰਨਗੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ

ਚੰਡੀਗੜ੍ਹ, 26 ਅਕਤੂਬਰ(ਵਿਸ਼ਵ ਵਾਰਤਾ)-ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਵੱਲੋਂ ਅੱਜ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਬੀਰਮੀ ਦੀ ਮੀਡੀਆ ਟੀਮ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਨਾਗਰਿਕਾਂ ਦੀ ਬਿਹਤਰੀ ਕਰਨ ਦੇ ਉਦੇਸ਼ ਨਾਲ ਇਸ ਨਵੀਂ ਪਾਰਟੀ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਨਵੀਂ ਸਿਆਸੀ ਪਾਰਟੀ ਦਾ ਐਲਾਨ ਉਹ ਸਵੇਰੇ 11:15 ਵਜੇ ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਰਨਗੇ।






















