ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਜਾਰੀ
ਕੇਂਦਰ ਵੱਲੋਂ ਬੀਐਸਐਫ ਦਾ ਦਾਇਰਾ ਵਧਾਉਣ ਦੇ ਮਸਲੇ ਤੇ ਬੋਲੇ ਕੈਪਟਨ ਅਮਰਿੰਦਰ ਸਿੰਘ
ਆਪਣੇ ਕਾਰਜਕਾਲ ਦੌਰਾਨ ਫੜ੍ਹੇ ਗਏ ਡਰੋਨਾਂ ਦੀਆਂ ਫੋਟੋਆਂ ਕੀਤੀਆਂ ਪੇਸ਼
ਚੰਨੀ ਸਰਕਾਰ ਦੇ ਮੰਤਰੀਆਂ ਵੱਲੋਂ ਦਿੱਤੇ ਬਿਆਨਾਂ ਤੇ ਚੁੱਕੇ ਸਵਾਲ
ਦੇਖੋ, ਨਵੀਂ ਪਾਰਟੀ ਦੇ ਨਾਮ ਦਾ ਕੀ ਕੀਤਾ ਖੁਲਾਸਾ
ਚੰਡੀਗੜ੍ਹ, 27ਅਕਤੂਬਰ(ਵਿਸ਼ਵ ਵਾਰਤਾ)ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਜਾਰੀ ਹੈ। ਉਹਨਾਂ ਨੇ ਆਪਣੀ ਅਲੱਗ ਤੋਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਦਿਆਂ ਦੱਸਿਆ ਕਿ ਪਾਰਟੀ ਦਾ ਨਾਮ ਅਜੇ ਤੈਅ ਨਹੀਂ ਕੀਤਾ ਗਿਆ ਹੈ, ਉਹਨਾਂ ਦੇ ਵਕੀਲਾਂ ਦੀ ਟੀਮ ਇਲੈਕਸ਼ਨ ਕਮਿਸ਼ਨ ਨਾਲ ਗੱਲਬਾਤ ਕਰ ਰਹੀ ਹੈ। ਜਦੋਂ ਵੀ ਪਾਰਟੀ ਦਾ ਨਾਮ ਅਤੇ ਚੋਣ ਚਿੰਨ੍ਹ ਤੈਅ ਹੋ ਜਾਵੇਗਾ ਤਾਂ ਸਭ ਦੇ ਸਾਹਮਣੇ ਆ ਜਾਵੇਗਾ।
ਉਹਨਾਂ ਨੇ ਇਸ ਮੌਕੇ ਤੇ ਕੇਂਦਰ ਵੱਲੋਂ ਬੀਐਸਐਫ ਦਾ ਦਾਇਰਾ ਵਧਾਏ ਜਾਣ ਤੇ ਛਿੜੀ ਸਿਆਸਤ ਬਾਰੇ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਹੋਰ ਵਿਧਾਇਕਾਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਤੇ ਵੀ ਸਵਾਲ ਚੁੱਕੇ ਅਤੇੇ ਉਹਨਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਫੜ੍ਹੇ ਸਰਹੱਦੋਂ ਪਾਰ ਆਏ ਪਾਕਿਸਤਾਨੀ ਡਰੌਨਾਂ ਅਤੇ ਹੋਰ ਧਮਾਕਾ ਖੇਜ਼ ਸਮੱਗਰੀ ਦੀਆਂ ਤਸਵੀਰਾਂ ਵੀ ਜਨਤਕ ਕੀਤੀਆਂ।























