ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ, 28ਅਕਤੂਬਰ(ਵਿਸ਼ਵ ਵਾਰਤਾ)-ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਆਦਮੀ ਦੀ ਆਮਦਨ ਪ੍ਰਭਾਵਿਤ ਹੋ ਰਹੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ ਵਿੱਚ 33 ਤੋਂ 37 ਪੈਸੇ ਦਾ ਵਾਧਾ ਕੀਤਾ ਗਿਆ ਜਦਕਿ ਪੈਟਰੋਲ ਦੀ ਕੀਮਤ ਵਿੱਚ 30 ਤੋਂ 35 ਪੈਸੇ ਦਾ ਵਾਧਾ ਕੀਤਾ ਗਿਆ।






















