ਅੱਜ ਨਹੀਂ ਹੋਵੇਗੀ ਕੈਪਟਨ ਅਮਰਿੰਦਰ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ
ਦੇਖੋ,ਬੈਠਕ ਮੁਲਤਵੀ ਹੋਣ ਦੀ ਮੁੱਖ ਵਜ੍ਹਾ

ਚੰਡੀਗੜ੍ਹ,28 ਅਕਤੂੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਹੋਣ ਵਾਲੀ ਮੁਲਾਕਾਤ ਅੱਗੇ ਪਾ ਦਿੱਤੇ ਜਾਣ ਦੀਆਂ ਖਬਰਾਂ ਹਨ। ਇਸ ਦੀ ਮੁੱਖ ਵਜ੍ਹਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਗੁਜਰਾਤ ਦੌਰੇ ਕਾਰਨ ਗ੍ਰਹਿ ਮੰਤਰੀ ਦੇ ਵੀ ਗੁਜਰਾਤ ਜਾਣ ਨੂੰ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਹੀ ਗ੍ਰਹਿ ਮੰਤਰੀ ਨੂੰ ਮਿਲਣ ਦੀ ਗੱਲ ਕਹੀ ਸੀ।






















